15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਬੂਥ ਲੈਵਲ ਅਫ਼ਸਰਾਂ ਵਲੋਂ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ

ਅਜੀਤ ਡੈਸਕ 24-06-2026


ਦੋਰਾਹਾ, 23 ਜੂਨ (ਮਨਜੀਤ ਸਿੰਘ ਗਿੱਲ)-ਪਿੰਡ ਕੱਦੋਂ ਵਿਖੇ ਅੱਜ ਬੂਥ ਨੰਬਰ 51,52,53,54 ਦੇ ਬੂਥਾ ਲੈਵਲ ਅਫ਼ਸਰ ਦਲਜੀਤ ਸਿੰਘ, ਗੁਰਤੇਜ ਸਿੰਘ, ਅਵਨੀਸ ਕੌਰ, ਚਰਨਜੀਤ ਕੌਰ ਦੁਆਰਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਟੇਜੰਟਾ ਨਾਲ ਮੀਟਿੰਗ ਕੀਤੀ ਗਈ। ਮਾਣਯੋਗ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਇਸ ਸਮੇਂ ਪੰਜਾਬ ਰਾਜ ਵਿੱਚ ਸਪੈਜਲ ਰਵੀਜਨ (ਐਸ.ਆਈ.ਆਰ.) ਵਿਸ਼ੇਸ਼ ਗਹਿਰੀ ਸੁਧਾਈ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਸ ਸਬੰਧੀ ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਸ਼ਡਿਊਲ ਵੀ ਜਾਰੀ ਕੀਤਾ ਜਾ ਚੁੱਕਾ ਹੈ। ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਸਮੂਹ ਬੂਥ ਲੈਵਲ ਅਫ਼ਸਰਾਂ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਏ ਗਏ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਕਾਂਗਰਸ ਪਾਰਟੀ ਦੇ ਰਾਜਵੀਰ ਸਿੰਘ ਠੇਕੇਦਾਰ, ਗੁਰਕੀਰਤਨ ਸਿੰਘ ਮੈਂਬਰ ਬਲਾਕ ਸੰਮਤੀ, ਸੋਹਨ ਸਿੰਘ ਸਾਬਕਾ ਪੰਚ, ਸ਼੍ਰੋਮਣੀ ਅਕਾਲੀ ਦਲ ਦੇ ਤਨਵੀਰ ਸਿੰਘ ਸਾਬਕਾ ਪੰਚ, ਗਰਦੀਪ ਸਿੰਘ ਪੰਚ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਬੂਥ ਲੈਬਲ ਏਜੰਟਾਂ ਨੂੰ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਬਾਰੇ ਚੰਗੀ ਤਰ੍ਹਾਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਿਤੀ 25/06/2026 ਤੋਂ ਮਿਤੀ 24/07/2026 ਤੱਕ ਬੂਥ ਲੈਵਲ ਅਫ਼ਸਰਾਂ ਦੁਆਰਾ ਘਰ-ਘਰ ਜਾ ਕੇ ਫਾਰਮਾਂ ਦੀ ਵੰਡ ਕੀਤੀ ਜਾਵੇਗੀ। ਸਬੰਧਿਤ ਵੋਟਰਾਂ ਵੱਲੋਂ ਫਾਰਮਾਂ ਨੂੰ ਚੰਗੀ ਤਰ੍ਹਾਂ ਮੁਕੰਮਲ ਕਰਨ ਉਪਰੰਤ ਵਾਪਸ ਬੂਥ ਲੈਵਲ ਅਫ਼ਸਰਾਂ ਕੋਲ ਜਮਾਂ ਕਰਵਾਏ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਪੈਸ਼ਲ ਇੰਟੈਸਿਵ ਰਵੀਜਨ ਨਾਲ ਸਬੰਧਤ ਹੋਰ ਵੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਅੰਤ ਵਿੱਚ ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਸਮਾਪਤ ਹੋਈ। ਇਸ ਸਮੇਂ ਦਲਜੀਤ ਸਿੰਘ, ਗਰਤੇਜ ਸਿੰਘ, ਅਵਨੀਸ਼ ਕੌਰ, ਚਰਨਜੀਤ ਕੌਰ (ਸਾਰੇ ਬੂਥ ਲੈਵਲ ਅਫ਼ਸਰ) ਰਾਜਵੀਰ ਸਿੰਘ ਠੇਕੇਦਾਰ, ਗੁਰਕੀਰਤਨ ਸਿੰਘ ਮੈਂਬਰ ਬਲਾਕ ਸੰਮਤੀ, ਸੋਹਣ ਸਿੰਘ, ਤਨਵੀਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਹਿਰ ਦੇ ਸੇਵਾ ਕੇਂਦਰਾਂ ਤੇ ਆਧਾਰ ਸੇਵਾ ਕੇਂਦਰਾਂ ’ਚ ਲੋਕਾਂ ਨੂੰ ਸੇਵਾਵਾਂ ਲੈਣ ਲਈ ਅੱਤ ਦੀ ਗਰਮੀ ’ਚ ਧੁੱਪੇ ਖੜ੍ਹਨ ਲਈ... ਅਗਲੀ ਖ਼ਬਰ ਪ੍ਰਦੀਪ ਸਿੰਘ ਭਲਾਈਪੁਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।