15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮਲੌਦ ’ਚ 36ਵਾਂ ਵਿਸ਼ਾਲ ਭਗਵਤੀ ਜਾਗਰਣ 27 ਨੂੰ

ਅਜੀਤ ਡੈਸਕ 25-06-2026

 

ਮਲੌਦ, 24 ਜੂਨ (ਦਿਲਬਾਗ ਸਿੰਘ ਚਾਪੜਾ)- ਮਾਂ ਸਰਸਵਤੀ ਜਾਗਰਣ ਕਮੇਟੀ ਵਾਰਡ ਨੰ 5, ਮਲੌਦ ਵੱਲੋਂ 36ਵਾਂ ਵਿਸ਼ਾਲ ਭਗਵਤੀ ਜਾਗਰਣ ਮਿਤੀ 27 ਜੂਨ 2026 ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕ ਸਤਪਿੰਦਰ ਸਿੰਘ ਸੱਤੂ ਮਲੌਦ, ਪਵਨ ਕੁਮਾਰ, ਸਾਧੂ ਸਿੰਘ, ਜਸਵੀਰ ਸਿੰਘ, ਦਰਸ਼ਨ ਸਿੰਘ, ਛਿੰਦਰ ਸਿੰਘ, ਭਾਗਾ ਆਦਿ ਨੇ ਦੱਸਿਆ ਕਿ ਗੱਦੀਨਸ਼ੀਨ ਮਾਈ ਪਲਕ ਮਹੰਤ ਜੀ ਦੇ ਆਸ਼ੀਰਵਾਦ ਸਦਕਾ ਕਰਵਾਏ ਜਾ ਰਹੇ ਇਸ ਜਾਗਰਣ ਵਿੱਚ ਜੋਤੀ ਪ੍ਰਚੰਡ ਦੀ ਰਸਮ ਰਾਤ 8 ਵਜੇ ਕੀਤੀ ਜਾਵੇਗੀ ਜਿਸ ਉਪਰੰਤ ਪ੍ਰਸਿੱਧ ਗਾਇਕ ਅਮਰ ਖਾਨ ਸ਼ਾਹਕੋਟੀ ਆਪਣੀਆਂ ਸੁੰਦਰ ਭੇਟਾਂ ਰਾਹੀਂ ਮਾਤਾ ਦਾ ਗੁਣਗਾਨ ਕਰਨਗੇ। ਉਨ੍ਹਾਂ ਦੱਸਿਆ ਕਿ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਉਚੇਚੇ ਤੌਰ ਤੇ ਸ਼ਿਰਕਤ ਕਰਨਗੇ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਕੌਂਸਲਰ ਦੀਪਕ ਗੋਇਲ, ਚੇਅਰਮੈਨ ਕਰਨ ਸਿਹੌੜਾ, ਕੌਂਸਲਰ ਪਰਮਜੀਤ ਕੌਰ ਵੀ ਸ਼ਿਰਕਤ ਕਰਨਗੇ। ਇਸ ਮੌਕੇ ਮਾਤਾ ਦਾ ਭੰਡਾਰਾ ਅਤੁੱਟ ਵਰਤੇਗਾ।

ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਵਿਚ ਆਏ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਅਨਮੋਲ ਸ਼ਰਮਾ ਐਨੀ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।