21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕੇ. ਡੀ. ਵੈਦ ਵਲੋਂ ਚੋਣ ਪ੍ਰਕਿਰਿਆ ਰਾਹੀਂ ਯੂਥ ਕਾਂਗਰਸ ਦੇ ਨਵੇਂ ਚੁਣੇ ਅਹੁਦੇਦਾਰ ਸਨਮਾਨਿਤ

ਅਜੀਤ ਡੈਸਕ 26-06-2026
ਡੇਹਲੋਂ, 25 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਯੂਥ ਕਾਂਗਰਸ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਦੌਰਾਨ ਹਲਕਾ ਗਿੱਲ ਨਾਲ ਸੰਬੰਧਿਤ ਜਿੱਤ ਪ੍ਰਾਪਤ ਕਰਨ ਵਾਲੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੂੰ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਾਂਗਰਸ ਪਾਰਟੀ ਵਲੋਂ ਚੋਣ ਪ੍ਰਕਿਰਿਆ ਦੁਆਰਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਕਾਂਗਰਸ ਵਲੋਂ ਜਨਰਲ ਸਕੱਤਰ ਵਜੋਂ ਚੁਣੇ ਗਏ ਮਨਸੁਖਬੀਰ ਸਿੰਘ ਸੀਲੋਂ, ਹਲਕਾ ਗਿੱਲ ਲਈ ਪ੍ਰਧਾਨ ਬਣੇ ਹਰਜੋਤ ਸਿੰਘ ਗਰੇਵਾਲ, ਵਾਈਸ ਪ੍ਰਧਾਨ ਬਣੇ ਗਗਨਦੀਪ ਸਿੰਘ ਗੁਰਮ, ਬਲਾਕ ਡੇਹਲੋਂ ਤੋਂ ਬਲਾਕ ਪ੍ਰਧਾਨ ਚੁਣੇ ਗਏ ਬਲਜੋਤ ਸਿੰਘ ਅਤੇ ਲੁਧਿਆਣਾ-1 ਤੋਂ ਬਲਾਕ ਪ੍ਰਧਾਨ ਬਣੇ ਸੰਦੀਪ ਸਿੰਘ ਸਨੀ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਕਾਂਗਰਸੀ ਆਗੂਆਂ ਦੀ ਇਹ ਜਿੱਤ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਯੂਥ ਵਿੰਗ ਕਾਂਗਰਸ ਪਾਰਟੀ ਦੀ ਰੀਡ ਦੀ ਹੱਡੀ ਹੈ ਅਤੇ ਯੂਥ ਆਗੂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਵਿਸ਼ੇਸ਼ ਕੰਮ ਕਰਨਗੇ। ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ, ਜ਼ਿਲ੍ਹਾ ਕਿਸਾਨ ਸੈੱਲ ਦੇ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਬਲਾਕ ਪ੍ਰਧਾਨ ਗੁਰਜਗਦੀਪ ਸਿੰਘ ਲਾਲੀ ਲਲਤੋਂ, ਕਿਸਾਨ ਸੈੱਲ ਦੇ ਹਲਕਾ ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਸਤਨਾਮ ਸਿੰਘ, ਦਿਲਾਵਰ ਭੱਟੀ ਸਰਪੰਚ, ਸਾਬਕਾ ਸਰਪੰਚ ਗੁਰਮੁਖ ਸਿੰਘ, ਸਰਪੰਚ ਜਗਦੇਵ ਸਿੰਘ, ਸਾਬਕਾ ਸਰਪੰਚ ਲਾਲ ਸਿੰਘ, ਭੁਪਿੰਦਰ ਬਰਾੜ ਵੀ ਹਾਜ਼ਰ ਸਨ। ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਓ. ਐੱਸ. ਡੀ. ਜਗਸੀਰ ਸਿੰਘ ਸਿੱਧੂ ਵਲੋਂ ਜੇਤੂ ਉਮੀਦਵਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮਨਸੁਖਬੀਰ ਸਿੰਘ ਸੀਲੋਂ ਜਨਰਲ ਸਕੱਤਰ ਜ਼ਿਲ੍ਹਾ ਲੁਧਿਆਣਾ ਦਿਹਾਤੀ, ਹਰਜੋਤ ਗਰੇਵਾਲ ਪ੍ਰਧਾਨ ਹਲਕਾ ਗਿੱਲ, ਗਗਨਦੀਪ ਸਿੰਘ ਗੁਰਮ ਵਾਈਸ ਪ੍ਰਧਾਨ ਹਲਕਾ ਗਿੱਲ, ਸੰਦੀਪ ਸਿੰਘ ਸਨੀ ਬਲਾਕ ਪ੍ਰਧਾਨ, ਬਲਜੋਤ ਸਿੰਘ ਬਲਾਕ ਪ੍ਰਧਾਨ ਡੇਹਲੋਂ ਨੇ ਪਾਰਟੀ ਹਾਈ ਕਮਾਂਡ, ਸੀਨੀਅਰ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਦਿਨ ਰਾਤ ਇਕ ਕਰ ਕੇ ਪਾਰਟੀ ਦੀਆਂ ਉਸਾਰੂ ਨੀਤੀਆਂ ਬੂਥ ਪੱਧਰ ਤੱਕ ਮਜ਼ਬੂਤ ਕਰਨਗੇ।
ਪਿਛਲੀ ਖ਼ਬਰ ਵਿਜੈ ਮੋਦਗਿਲ ਬਣੇ ਵਿਧਾਨ ਸਭਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਅਗਲੀ ਖ਼ਬਰ ਆਰ. ਟੀ. ਓ. ਨਵਾਂਸ਼ਹਿਰ ਵਲੋਂ ਬੱਛੂਆਂ ਟੋਲ ਪਲਾਜ਼ਾ ’ਤੇ ਅਚਨਚੇਤ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।