20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਦਾ ਹੇਰਾਂ ’ਚ ਸਨਮਾਨb

ਅਜੀਤ ਡੈਸਕ 26-06-2026
ਗੁਰੂਸਰ ਸੁਧਾਰ, 25 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਸਾਥੀਆਂ ਦਾ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਆਲੀਸ਼ਾਨ ਦਿੱਖ ਦੀ ਪ੍ਰਸੰਸਾ ਕਰਦਿਆਂ ਪ੍ਰਧਾਨ ਚੰਦ ਸਿੰਘ ਡੱਲਾ ਨੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੇ ਉਨ੍ਹਾਂ ਦੀ ਅਗਵਾਈ ਹੇਠ ਨਿਭਾਈਆਂ ਜਾ ਰਹੀਆਂ ਸੇਵਾਵਾਂ, ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਨਿਰਭੈ ਸਿੰਘ ਚੀਮਨਾ ਵਲੋਂ ਇਸ ਮੌਕੇ ਪ੍ਰਧਾਨ ਚੰਦ ਸਿੰਘ ਡੱਲਾ ਨੂੰ ਸਿਰੋਪਾਓ ਤੇ ਲੋਈ ਭੇਟ ਕਰਨ ਤੋਂ ਇਲਾਵਾ ਯਾਦਗਾਰੀ ਤਸਵੀਰ ਨਾਲ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਤੇ ਵਿਧਾਨ ਸਭਾ ਚੋਣਾਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਸਰਕਾਰ ਬਣਾਏਗਾ। ਇਸ ਮੌਕੇ ਸਰਕਲ ਪ੍ਰਧਾਨ ਗੁਰਚੀਨ ਸਿੰਘ ਚਾਹਲ ਸੁਧਾਰ, ਸਰਕਲ ਪ੍ਰਧਾਨ ਗੁਰਮੇਲ ਸਿੰਘ ਆਂਡਲੂ ਤੋਂ ਬਿਨਾਂ ਮੈਨੇਜਰ ਭਾਈ ਨਿਰਭੈ ਸਿੰਘ ਚੀਮਨਾ, ਇੰਦਰਜੀਤ ਸਿੰਘ ਲੇਖਾਕਾਰ, ਹਰਵਿੰਦਰ ਸਿੰਘ ਸਟੋਰ ਕੀਪਰ, ਜਸਮੇਲ ਸਿੰਘ ਗ੍ਰੰਥੀ ਬੱਦੋਵਾਲ, ਬੇਅੰਤ ਸਿੰਘ ਡਰਾਈਵਰ, ਜਗਪ੍ਰੀਤ ਸਿੰਘ ਸੇਵਦਾਰ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਪਰਮਜੀਤ ਸਿੰਘ ਢਿੱਲੋਂ ਦੀ ਕੈਨੇਡਾ ਫੇਰੀ ’ਤੇ ਇਲਾਕੇ ਦੇ ਪ੍ਰਵਾਸੀ ਪੰਜਾਬੀਆਂ ਵਲੋਂ ਮੁਲਾਕਾਤ ਅਗਲੀ ਖ਼ਬਰ ਲੋਪੋਂ ਪਰਿਵਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਪੋਂ ਵਿਖੇ 27 ਨੂੰ ਵੱਡਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।