20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਬੋਰਡ ਭੰਗ ਕਰਨਾ ਸਿੱਖਾਂ ਨਾਲ ਧ੍ਰੋਹ-ਦੀਦਾਰ ਸਿੰਘ ਮਲਕ

ਅਜੀਤ ਡੈਸਕ 26-06-2026
ਜਗਰਾਉਂ, 25 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਬਣੇ ਬੋਰਡ ਨੂੰ ਭੰਗ ਕਰਨ ਦੀ ਕਾਰਵਾਈ ਨੂੰ ਸਿੱਖ ਕੌਮ ਨਾਲ ਸਿੱਧਾ ਧ੍ਰੋਹ ਕਰਾਰ ਦਿੰਦਿਆਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਇੱਕ ਪ੍ਰਬੰਧਕੀ ਤਬਦੀਲੀ ਨਹੀਂ, ਸਗੋਂ ਸਿੱਖ ਧਾਰਮਿਕ ਸੰਸਥਾਵਾਂ ਦੀ ਖੁਦਮੁਖਤਿਆਰਤਾ ’ਤੇ ਸਾਜਿਸ਼ੀ ਹਮਲਾ ਹੈ। ਉਨ੍ਹਾਂ ਕਿਹਾ ਕਿ ਨਾਂਦੇੜ ਸਾਹਿਬ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਹੈ, ਜਿੱਥੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਆਪਣਾ ਆਖਰੀ ਸਮਾਂ ਬਿਤਾਇਆ ਅਤੇ ਜਿੱਥੇ ਸਿੱਖ ਕੌਮ ਦਾ ਮਹਾਨ ਇਤਿਹਾਸ ਹੈ ਤੇ ਸਿੱਖਾਂ ਦੀ ਇਸ ਅਸਥਾਨ ਪ੍ਰਤੀ ਅਥਾਹ ਸ਼ਰਧਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਜਿਹੇ ਫੈਸਲਿਆਂ ਦੇ ਪਿੱਛੇ ਇੱਕ ਡੂੰਘੀ ਸਾਜ਼ਿਸ਼ ਨਜ਼ਰ ਆਉਂਦੀ ਹੈ, ਜਿਸਦਾ ਮਕਸਦ ਸਿੱਖ ਸੰਸਥਾਵਾਂ ਦੇ ਅੰਦਰ ਸਰਕਾਰੀ ਦਖਲਅੰਦਾਜ਼ੀ ਵਧਾਉਣਾ ਅਤੇ ਧਾਰਮਿਕ ਮਾਮਲਿਆਂ ਉੱਤੇ ਕਬਜ਼ਾ ਕਰਨਾ ਹੈ। ਮਲਕ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਇੱਕਜੁੱਟ ਹੋ ਕੇ ਇਸਦਾ ਵਿਰੋਧ ਕੀਤਾ ਜਾਵੇ।
ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਨਾਲ ਸਬੰਧਿਤ ਮਾਮਲਿਆਂ ’ਚ ਪੰਥ ਦੀ ਰਾਇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕ... ਅਗਲੀ ਖ਼ਬਰ ਪਿੰਡ ਬੱਸੀਆਂ ਵਿਖੇ ਬਾਬਾ ਮਹਾਂ ਸਿੰਘ ਤੇ ਬਾਬਾ ਲਾਭ ਸਿੰਘ ਦੀ ਬਰਸੀ ’ਤੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।