20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸੰਤ ਬੱਲਾਂ ਵਾਲਿਆਂ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕਰਨਾ ਸ਼ਲਾਘਾਯੋਗ ਕਦਮ-ਸੰਦੀਪ ਸਿੰਘ ਰਾਏ

ਅਜੀਤ ਡੈਸਕ 26-06-2026
ਕੁਹਾੜਾ, 25 ਜੂਨ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਭਾਜਪਾ ਆਗੂ ਸੰਦੀਪ ਸਿੰਘ ਰਾਏ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਬੱਲਾਂ ਵਾਲਿਆਂ ਨੂੰ ਪਦਮ ਸ਼੍ਰੀ ਸਨਮਾਨ ਨਾਲ ਨਿਵਾਜਣਾ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਬੱਲਾਂ ਵਾਲਿਆਂ ਨੇ ਸਮਾਜਿਕ ਸਮਰਸਤਾ, ਮਨੁੱਖਤਾ ਦੀ ਸੇਵਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਰਾਏ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਮਾਜ ਅਤੇ ਧਰਮ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਾ ਪ੍ਰੇਰਣਾਦਾਇਕ ਕਦਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਸਮਾਜ ਵਿਚ ਸੇਵਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਸਮਾਜ ਸੇਵਾ ਲਈ ਪ੍ਰੇਰਿਤ ਕਰਦੇ ਹਨ।
ਪਿਛਲੀ ਖ਼ਬਰ ਘੁਡਾਣੀ ਕਲਾਂ ਵਿਖੇ ਲਗਾਏ ਪੰਛੀ ਘਰ ਟਾਵਰ ਦੀ ਤੀਜੀ ਵਰ੍ਹੇਗੰਢ ਮੌਕੇ ਵਿਰਾਸਤੀ ਬੂਟੇ ਵੰਡੇ ਅਗਲੀ ਖ਼ਬਰ ਅੱਖਾਂ ਦੇ ਜਾਂਚ ਕੈਂਪ ’ਚ 120 ਮਰੀਜ਼ਾਂ ਦਾ ਕੀਤਾ ਚੈੱਕਅਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।