11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਨਸ਼ਾ ਵਿਰੋਧੀ ਦਿਵਸ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 28-06-2026
ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਚ ਰੈੱਡ ਰਿਬਨ ਕਲੱਬ ਵਲੋਂ ਨਸ਼ਾ ਵਿਰੋਧੀ ਦਿਵਸ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਵਿਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਮੌਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੋਫੈਸਰ ਸ਼ੀਨਮ ਗਰਗ ਵਲੋਂ ਸਹੁੰ ਚੁਕਾਈ ਗਈ ਅਤੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ ਗਿਆ।
ਪਿਛਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੇ ਗਠਨ ’ਤੇ ਭਾਰਤੀ ਜਨਤਾ ਪਾਰਟੀ ਦਾ ਨਿਸ਼ਾਨਾ ਅਗਲੀ ਖ਼ਬਰ ਸਰਕਾਰ ਪਹਿਲਾਂ ਨੌਜਵਾਨਾਂ ਦੀ ਸਾਰ ਲਵੇ, ਮਿਹਨਤ ਕਰ ਕੇ ਲਈਆਂ ਡਿਗਰੀਆਂ ਹੁਣ ਬਣ ਗਈਆਂ ਬੋਝ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।