15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਡੇਹਲੋਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 29-06-2026
aਡੇਹਲੋਂ, 28 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਲੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਵਿਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਭਾਰੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਵੱਖ-ਵੱਖ ਪੜਾਵਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਮੌਕੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਅਮਰਿੰਦਰ ਸਿੰਘ, ਜਗਦੇਵ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬੀਬੀਆਂ ਦੇ ਜਥੇ ਨੇ ਵੀ ਹਾਜ਼ਰੀ ਭਰੀ ਅਤੇ ਮੀਰੀ ਪੀਰੀ ਗਤਕਾ ਅਖਾੜਾ ਵਲੋਂ ਗਤਕੇ ਦੇ ਜੌਹਰ ਦਿਖਾਏ। ਪੰਜ ਪਿਆਰੇ ਭਾਈ ਜਗਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ, ਜਗਦੇਵ ਸਿੰਘ ਤੇ ਨਿਸ਼ਾਨ ਸਾਹਿਬ ਦੀ ਸੇਵਾ ਗੁਰਜੀਤ ਸਿੰਘ, ਰਣਜੀਤ ਸਿੰਘ ਨੇ ਨਿਭਾਈ ਅਤੇ ਚੌਰ ਸਾਹਿਬ ਦੀ ਸੇਵਾ ਪਾਲ ਸਿੰਘ, ਧਰਮਿੰਦਰ ਸਿੰਘ ਨੇ ਨਿਭਾਈ। ਪਾਲਕੀ ਸਾਹਿਬ ਦੀ ਸੇਵਾ ਜਤਿੰਦਰ ਸਿੰਘ, ਨਿਸ਼ਾਨ ਸਿੰਘ, ਪ੍ਰੀਤ ਸਿੰਘ, ਜਗਰੂਪ ਸਿੰਘ, ਜੱਸਾ ਸਿੰਘ ਨੇ ਨਿਭਾਈ। ਇਸ ਸਮੇਂ ਪ੍ਰਧਾਨ ਬਚਿੱਤਰ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ ਮੈਂਬਰ, ਮਾਸਟਰ ਬਲਦੇਵ ਸਿੰਘ, ਮਾਸਟਰ ਪ੍ਰੇਮ ਸਿੰਘ, ਧੀਰਜ ਸਿੰਘ, ਹਰਵਿੰਦਰ ਸਿੰਘ, ਰਘਵੀਰ ਸਿੰਘ, ਜਸਪਾਲ ਸਿੰਘ ਪ੍ਰਧਾਨ ਬਾਬਾ ਸੰਗਤ ਸਿੰਘ ਸੇਵਾ ਫਾੳੂਂਡੇਸ਼ਨ, ਗੁਰਸੇਵਕ ਸਿੰਘ, ਸੁਖਦੇਵ ਸਿੰਘ, ਜੋਤਇੰਦਰ ਸਿੰਘ, ਜਸਪ੍ਰੀਤ ਸਿੰਘ, ਇਸ਼ਮੀਤ ਸਿੰਘ ਸਮੇਤ ਗ੍ਰੰਥੀ ਸਿੰਘ ਜਸਕੀਰਤ ਸਿੰਘ ਹਾਜ਼ਰ ਸਨ। ਅਖੀਰ ਵਿਚ ਮੈਨੇਜਰ ਜਸਵਿੰਦਰ ਸਿੰਘ ਵਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਮੈਨੇਜਰ ਜਸਵਿੰਦਰ ਸਿੰਘ ਨੇ ਦੱਸਿਆ ਕਿ 29 ਜੂਨ ਦਿਨ ਸੋਮਵਾਰ ਨੂੰ ਇਸ ਸੰਬੰਧ ਵਿਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾਵੇਗਾ। ਜਿਸ ਵਿਚ ਬਾਬਾ ਸੁਰਿੰਦਰ ਸਿੰਘ ਜਥਾ ਢੱਡਰੀਆਂ ਵਾਲੇ ਕੀਰਤਨ ਸਰਵਣ ਕਰਵਾਉਣਗੇ ਅਤੇ 30 ਜੂਨ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਸੰਗਤਾਂ ਵਾਸਤੇ ਲੰਗਰ ਸਜਾਏ ਜਾਣਗੇ।
ਪਿਛਲੀ ਖ਼ਬਰ ਸ਼੍ਰੋ. ਅ. ਦਲ ਗੁਰਦੁਆਰਾ ਸਾਹਿਬ ਅੱਗੇ ਮੁੱਖ ਮੰਤਰੀ ਬਾਰੇ ਸਿਆਸੀ ਪੋਸਟਰ ਲਗਾ ਕੇ ਗੁਰੂ ਘਰਾਂ ਨੂੰ ਸਿਆਸੀ ਢਾਲ ਵਜੋਂ ਨਾ... ਅਗਲੀ ਖ਼ਬਰ ਐਡਵੋਕੇਟ ਚਿਰਾਂਸ਼ੂ ਰਤਨ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।