14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਬਿਕਰਮ ਗਿੱਲ ਮਿਊਜ਼ਿਕ ਅਕੈਡਮੀ ਵਲੋਂ 10 ਦਿਨਾਂ ਗੁਰਮਤਿ ਸੰਗੀਤ ਕੈਂਪ

ਅਜੀਤ ਡੈਸਕ 29-06-2026
ਕੁਹਾੜਾ, 28 ਜੂਨ (ਸੰਦੀਪ ਸਿੰਘ ਕੁਹਾੜਾ)-ਬਿਕਰਮ ਗਿੱਲ ਮਿਊਜ਼ਿਕ ਅਕੈਡਮੀ ਵਲੋਂ ਪਹਿਲਾ ਯਾਦਗਾਰੀ ਗੁਰਮਤਿ ਸੰਗੀਤ ਦਸ ਦਿਨਾਂ ਕੈਂਪ 18 ਜੂਨ ਤੋਂ 27 ਜੂਨ ਤੱਕ ਪਿੰਡ ਬੁੱਢੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ। ਜਿਸ ਵਿਚ ਭਾਰੀ ਗਿਣਤੀ ਵਿਚ ਬੱਚਿਆਂ ਵਲੋਂ ਭਾਗ ਲਿਆ ਗਿਆ। ਇਸ ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ ਪਾਠ ਅਤੇ ਕੀਰਤਨ ਦੀ ਵਿਸਥਾਰ ਨਾਲ ਸਿਖਲਾਈ ਦਿੱਤੀ ਗਈ, ਜਿਸ ਨਾਲ ਉਨ੍ਹਾਂ ਵਿਚ ਧਾਰਮਿਕ ਅਤੇ ਸਾਂਸਕ੍ਰਿਤਿਕ ਮੁੱਲਾਂ ਪ੍ਰਤੀ ਰੁਝਾਨ ਵਧਿਆ। ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਸਾਰੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਠੰਢੇ ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ। ਇਸ ਮੌਕੇ ਅਕੈਡਮੀ ਵਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਅੱਗੇ ਵੀ ਜਿਹੜੇ ਬੱਚੇ ਅਕੈਡਮੀ ਵਿਚ ਹਿੱਸਾ ਲੈਣਗੇ, ਉਨ੍ਹਾਂ ਲਈ ਧਾਰਮਿਕ ਅਸਥਾਨਾਂ ਦੀ ਯਾਤਰਾ ਮੁਫ਼ਤ ਕਰਵਾਈ ਜਾਵੇਗੀ। ਇਸ ਮੌਕੇ ਮਾਪਿਆਂ ਅਤੇ ਸਥਾਨਕ ਵਾਸੀਆਂ ਵਲੋਂ ਅਕੈਡਮੀ ਦੇ ਇਸ ਉਪਰਾਲੇ ਦੀ ਕਾਫ਼ੀ ਸਰਾਹਨਾ ਕੀਤੀ ਗਈ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਸਭ ਤੋਂ ਵੱਡਾ ਯੂਰੀਆ ਘੁਟਾਲੇ ਨੇ ‘ਆਪ’ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਫੇਰ ਕੀਤਾ ਬੇਨਕਾਬ-ਡਾ. ਅਮਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।