14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਨਿਭਾ ਰਹੀ ਮਾਨ ਸਰਕਾਰ-ਸਰਪੰਚ ਗਰੇਵਾਲ

ਅਜੀਤ ਡੈਸਕ 04-07-2026
ਕੁਹਾੜਾ, 3 ਜੁਲਾਈ (ਸੰਦੀਪ ਸਿੰਘ ਕੁਹਾੜਾ)-ਆਪ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਬਲਾਕ ਪ੍ਰਧਾਨ ਅਤੇ ਸਰਪੰਚ ਰਵਿੰਦਰ ਸਿੰਘ ਗਰੇਵਾਲ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚੋਣੀ ਏਜੰਡੇ ਅਨੁਸਾਰ ਲੋਕ ਹਿਤ ਵਿਚ ਲਗਾਤਾਰ ਫ਼ੈਸਲੇ ਲੈਂਦਿਆਂ ਵੱਡੇ ਪੱਧਰ ‘ਤੇ ਰਾਹਤਾਂ ਦਿੱਤੀਆਂ ਹਨ, ਜਿਸ ਨਾਲ ਆਮ ਜਨਤਾ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਮਾਵਾਂ ਅਤੇ ਧੀਆਂ ਲਈ ਕੀਤਾ ਗਿਆ ਵੱਡਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ। ਇਸ ਸਕੀਮ ਅਧੀਨ ਯੋਗ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਤੌਰ ‘ਤੇ ਰਕਮ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਮਹਿਲਾਵਾਂ ਵਿੱਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਕਦਮ ਦੀ ਹਰ ਪਾਸੇ ਵੱਡੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ ਅਤੇ ਲੋਕ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ। ਰਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਦੀ ਲੋਕਪ੍ਰਿਯਤਾ ਦਿਨੋਂ-ਦਿਨ ਵਧ ਰਹੀ ਹੈ, ਜਿਸ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਘਬਰਾਹਟ ਵਿੱਚ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਲੋਂ ਲੋਕਾਂ ਨੂੰ ਗੁਮਰਾਹ ਕਰਨ ਲਈ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਸੂਝਵਾਨ ਜਨਤਾ ਇਨ੍ਹਾਂ ਗੱਲਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅਖੀਰ ਵਿਚ ਕਿਹਾ ਕਿ ਮਾਨ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲੈ ਜਾਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਨਿਰਗੁਣ ਦਾਸ ਸਾਹਿਬ ਵਿਖੇ 6 ਜੁਲਾਈ ਨੂੰ ਲੱਗੇਗਾ ਖ਼ੂਨਦਾਨ ਕੈਂਪ-ਡਾ. ਕਰਨਪ੍ਰੀਤ ਕੌਰ ਅਗਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦਾ ਮਨਾਲੀ-ਰੋਹਤਾਂਗ ਪਾਸ ਵਿੱਦਿਅਕ ਟੂਰ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।