14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਹਲਕਾ ਸਾਹਨੇਵਾਲ ਦੀ ਮੀਟਿੰਗ ’ਚ ਭਾਜਪਾ ਆਗੂਆਂ ਦਾ ਦਾਅਵਾ, ਭਾਰੀ ਬਹੁਮਤ ਨਾਲ ਬਣੇਗੀ ਸਰਕਾਰ-ਕੈਂਥ/ਵਰਮਾ

ਅਜੀਤ ਡੈਸਕ 04-07-2026
ਕੁਹਾੜਾ, 3 ਜੁਲਾਈ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਵਿਖੇ ਸਥਿਤ ਰਵਿੰਦਰ ਵਰਮਾ ਸਟੇਟ ਵਾਈਸ ਪ੍ਰੈਜ਼ੀਡੈਂਟ ਭਾਜਪਾ ਪੰਜਾਬ ਓ. ਬੀ. ਸੀ. ਮੋਰਚਾ ਦੇ ਦਫ਼ਤਰ ਵਿਖੇ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਅਤੇ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਰਹੇ ਗੇਜਾ ਰਾਮ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀਆਂ ਰਣਨੀਤੀਆਂ ‘ਤੇ ਚਰਚਾ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਆਉਣ ਵਾਲੀਆਂ ਚੋਣਾਂ ਵਿਚ ਭਾਰੀ ਗਿਣਤੀ ਨਾਲ ਸੀਟਾਂ ਜਿੱਤ ਕੇ ਸਰਕਾਰ ਬਣਾਵੇਗੀ। ਇਸ ਮੌਕੇ ਸਥਾਨਕ ਵਰਕਰਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ, ਨਵੇਂ ਮੈਂਬਰ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਾਰਟੀ ਮਜ਼ਬੂਤ ਬਣਦੀ ਹੈ।
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਨੇ ਟਰਾਂਸਫ਼ਰ ਪਾਲਿਸੀ 2019 ਵਿਚ 50 ਪ੍ਰਤੀਸ਼ਤ ਸਟਾਫ਼ ਸ਼ਰਤ ਵਿਚ ਸੋਧ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਗੁਰਦੁਆਰਾ ਬਾਬਾ ਨਿਰਗੁਣ ਦਾਸ ਸਾਹਿਬ ਵਿਖੇ 6 ਜੁਲਾਈ ਨੂੰ ਲੱਗੇਗਾ ਖ਼ੂਨਦਾਨ ਕੈਂਪ-ਡਾ. ਕਰਨਪ੍ਰੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।