14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਲੈਂਡ ਪੂਲਿੰਗ ਨੀਤੀ ਵਿਚ ਸੋਧ ਦਾ ਬੀ. ਕੇ. ਯੂ. ਲੱਖੋਵਾਲ ਵਲੋਂ ਵਿਰੋਧ

ਅਜੀਤ ਡੈਸਕ 04-07-2026
ਕੁਹਾੜਾ, 3 ਜੁਲਾਈ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਲੁਧਿਆਣਾ ਪਮਨਦੀਪ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਵਿਚ ਕੀਤੀ ਗਈ ਸੋਧ ਦਾ ਕਰੜੇ ਸ਼ਬਦਾਂ ਵਿਚ ਵਿਰੋਧ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਇੱਕ ਏਕੜ ਦੇ ਬਦਲੇ 1210 ਗਜ ਜਗ੍ਹਾ ਦੇਣ ਦੀ ਗੱਲ ਕਿਸਾਨਾਂ ਨਾਲ ਨਿਆਂ ਨਹੀਂ ਕਰਦੀ ਅਤੇ ਇਹ ਨੀਤੀ ਕਿਸਾਨਾਂ ਦੇ ਹਿਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਿਸਾਨ ਪੂਰੀ ਤਰ੍ਹਾਂ ਖੇਤੀਬਾੜੀ ‘ਤੇ ਨਿਰਭਰ ਹਨ ਅਤੇ ਇਸ ਤਰ੍ਹਾਂ ਦੀਆਂ ਨੀਤੀਆਂ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਿੱਧੇ ਤੌਰ ‘ਤੇ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਹੈ ਅਤੇ ਜ਼ਮੀਨ ਮਾਲਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਨੀਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰ ਕੇ ਹੀ ਕੋਈ ਵੀ ਫ਼ੈਸਲਾ ਲਿਆ ਜਾਵੇ ਤਾਂ ਜੋ ਕਿਸਾਨਾਂ ਦੇ ਹਿਤਾਂ ਦੀ ਪੂਰੀ ਰੱਖਿਆ ਹੋ ਸਕੇ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕੇ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨਾਲ ਨਿਆਂ ਕਰਦੇ ਹੋਏ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ, ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੀ ਜ਼ਮੀਨ ਦੀ ਐਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਐੱਮ. ਜੀ. ਸੀ. ਏ. ਐੱਸ. ਸਕੂਲ ਦੀ ਖ਼ੁਸ਼ਦੀਪ ਨੇ ਨੈਸ਼ਨਲ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨੇ ਦਾ ਤਗਮਾ ਅਗਲੀ ਖ਼ਬਰ ਲੈਂਡ ਪੂਲਿੰਗ ਤਰਮੀਮ ਪਾਲਿਸੀ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਤਿੱਖਾ ਵਿਰੋਧ ਕਰੇਗਾ- ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।