19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਵਲੋਂ ਵਿੱਢੇ ਸੰਘਰਸ਼ ਵਿਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਪੂਰਨ ਹਮਾਇਤ ਕਰੇਗੀ-ਆਗੂ

ਅਜੀਤ ਡੈਸਕ 05-07-2026
aਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਦੰਗਾ ਪੀੜਤਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਜ਼ੋਰਦਾਰ ਸੰਘਰਸ਼ ਕਰਨ ਦਾ ਜੋ ਫ਼ੈਸਲਾ ਕੀਤਾ ਗਿਆ ਹੈ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਸੰਪੂਰਨ ਤੌਰ ’ਤੇ ਇਸ ਸੰਘਰਸ਼ ਵਿਚ ਸਾਥ ਦੇਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖ਼ਾਲਸਾ, ਭਾਈ ਬਲਜੀਤ ਸਿੰਘ ਬੀਤਾ ਸਕੱਤਰ ਜਨਰਲ ਅਤੇ ਮੁੱਖ ਬੁਲਾਰਾ ਜਸਪਾਲ ਸਿੰਘ ਇਸਲਾਮ ਗੰਜ ਨੇ ਕਿਹਾ ਕਿ ਪਿਛਲੇ ਦਿਨੀਂ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਮਹਿਲਾ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਪੰਜ ਬੀਬੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਕੋਠੀ ਦੇ ਬਾਹਰ ਮਰਨ ਵਰਤ ’ਤੇ ਬੈਠਣਗੀਆਂ। ਇਸ ਮੌਕੇ ਅਣਮਿਥੇ ਸਮੇਂ ਲਈ ਧਰਨਾ ਵੀ ਦਿੱਤਾ ਜਾਵੇਗਾ। ਫੈਡਰੇਸ਼ਨ ਆਗੂਆਂ ਵਲੋਂ ਪੰਜਾਬ ਸਰਕਾਰ ਵਲੋਂ ਦੰਗਾ ਪੀੜਤਾਂ ਸਬੰਧੀ ਧਾਰਨ ਕੀਤੀ ਨੀਤੀ ਦੀ ਜ਼ੋਰਦਾਰ ਨਿੰਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੰਗਾ ਪੀੜਤਾਂ ਨੇ ਹੁਣ ਆਪਣੇ ਮਸਲਿਆਂ ਦਾ ਹੱਲ ਕਰਾਉਣ ਲਈ ਆਰ ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਇਸੇ ਤਰ੍ਹਾਂ ਹੀ ਧਰਨੇ ਲਗਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਕ ਤਾਂ ਸੱਤਾ ਦਾ ਨਸ਼ਾ ਹੈ ਅਤੇ ਦੂਜਾ ਲਾਲਪਰੀ ਦਾ ਨਸ਼ਾ ਹੈ, ਜਿਸ ਕਾਰਨ ਉਨ੍ਹਾਂ ਦਾ ਧਿਆਨ ਲੋਕ ਮਸਲੇ ਹੱਲ ਕਰਨ ਦੀ ਥਾਂ ਦਿੱਲੀ ਵਾਲਿਆਂ ਦੀ ਮਿਲੀਭੁਗਤ ਨਾਲ ਲੁੱਟ ਖਸੁੱਟ ਵੱਲ ਲੱਗਾ ਹੋਇਆ ਹੈ। ਫੈਡਰੇਸ਼ਨ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਹੋਣ ਵਾਲੀ ਲੁੱਟ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਨੂੰ ਰੋਕਣ ਲਈ ਹਰ ਹੀਲਾ ਵਰਤੇਗੀ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਅਸੀਂ ਸਾਰੇ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨਾਲ ਚਟਾਨ ਵਾਂਗ ਖੜੇ ਹਾਂ ਜਦ ਤੱਕ ਇਹਨਾਂ ਦਾ ਮੁੜ ਵਸੇਬਾ ਨਹੀਂ ਹੋ ਜਾਂਦਾ, ਤਦ ਤੱਕ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਕਰ ਭਲਾ ਹੋ ਭਲਾ ਸੁਸਾਇਟੀ ਨੇ ਆਰ.ਕੇ. ਸਕੂਲ ਦੇ ਇੱਕ ਅਧਿਆਪਕ ਦੀ ਸਾਲ ਭਰ ਦੀ ਤਨਖਾਹ ਦਿੱਤੀ ਅਗਲੀ ਖ਼ਬਰ ਕਮਲਜੀਤ ਸਿੰਘ ਉੱਭੀ ਬਣੇ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਅਮਨ ਸ਼ਾਂਤੀ ਨਾਲ ਹੋਈ ਚੋਣ ’ਚ ਸਵੀਟੀ ਕਾਕੜੀਆ ਮੀਤ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।