20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਾਲਵਾ ਖ਼ਲਸਾ ਸਕੂਲ ’ਚ ਸਿੰਗਲ ਯੂਜ਼ ਪਲਾਸਟਿਕ ਸੰਬੰਧੀ ਸੈਮੀਨਾਰ ਕਰਵਾਇਆ

ਅਜੀਤ ਡੈਸਕ 05-07-2026
ਲੁਧਿਆਣਾ, 4 ਜੁਲਾਈ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਵਿਖੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੇ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨੰਬਰ 4 ਪੰਜਾਬ ਏਅਰ ਸਕੁਐਡਰਨ ਐਨ.ਸੀ.ਸੀ. ਲੁਧਿਆਣਾ ਦੇ 48 ਕੈਡਿਟਾਂ ਨੇ ਹਿੱਸਾ ਲਿਆ ਅਤੇ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਏ.ਐਨ.ਓ. ਪਰਮਬੀਰ ਸਿੰਘ ਨੇ ਦੱਸਿਆ ਕਿ ਸੈਮੀਨਾਰ ਕਮਾਂਡਿੰਗ ਅਫ਼ਸਰ, ਨੰਬਰ 4 ਪੰਜਾਬ ਏਅਰ ਸਕੁਐਡਰਨ ਐਨ.ਸੀ.ਸੀ. ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਕੈਡਿਟਾਂ ਨੂੰ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਪਲਾਸਟਿਕ ਦਾ ਕੂੜਾ ਲੰਬੇ ਚਿਰ ਤੱਕ ਵਾਤਾਵਰਣ ਵਿਚ ਰਹਿੰਦਾ ਹੈ। ਇਸ ਕਾਰਨ ਹੋਣ ਵਾਲਾ ਪ੍ਰਦੂਸ਼ਣ ਜਾਨਵਰਾਂ, ਪੰਛੀਆਂ ਨੂੰ ਖ਼ਤਰੇ ਵਿਚ ਪਾਉਂਦਾ ਹੈ ਅਤੇ ਅੰਤ ਵਿਚ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ। ਕੈਡਿਟਾਂ ਨੂੰ ਰੋਜ਼ਾਨਾ ਜੀਵਨ ਵਿਚੋਂ ਪਲਾਸਟਿਕ ਦੀਆਂ ਚੀਜ਼ਾਂ ਨੂੰ ਹੌਲੀ-ਹੌਲੀ ਖ਼ਤਮ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਕਰਨਜੀਤ ਸਿੰਘ, ਮਨੋਜ ਕੁਮਾਰ, ਮਨਦੀਪ ਸਿੰਘ, ਰਵਿੰਦਰ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮੁਲਾਜਮ ਤੇ ਪੈਨਸ਼ਨਰ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਹਲਕਾ ਆਤਮ ਨਗਰ ਵਿਖੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁੰਭਵ ਸ਼ਰਮਾ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।