20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੁਲਾਜਮ ਤੇ ਪੈਨਸ਼ਨਰ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਅਜੀਤ ਡੈਸਕ 05-07-2026
ਲੁਧਿਆਣਾ, 4 ਜੁਲਾਈ (ਭੁਪਿੰਦਰ ਸਿੰਘ ਬੈਂਸ)-ਮਨਿਸਟਰੀਅਲ ਸਟਾਫ਼ ਯੂਨੀਅਨ ਪੰਜਾਬ, ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਦੀ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਪੈਨਸ਼ਨ ਭਵਨ ਵਿਖੇ ਹੋਈ। ਮੀਟਿੰਗ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਅਮਿਤ ਅਰੋੜਾ, ਸੰਜੀਵ ਭਾਰਗਵ, ਗੁਰਚਰਨ ਸਿੰਘ ਅਤ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਏ.ਸੀ.ਪੀ. ਲਾਭ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਜਾਇਜ਼ ਮੰਗਾਂ ਨੂੰ ਲਾਗੂ ਕਰਨ ਵਿਚ ਦੇਰੀ ਕਰ ਰਹੀ ਹੈ। ਮੀਟਿੰਗ ‘ਚ ਫ਼ੈਸਲਾ ਕੀਤਾ ਗਿਆ ਕਿ 10 ਜੁਲਾਈ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦਾ ਘੇਰਾਓ ਕਰਕੇ ਮੰਗ ਪੱਤਰ ਦਿੱਤਾ ਜਾਵੇਗਾ। ਜਦਕਿ 17 ਜੁਲਾਈ ਨੂੰ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਮੋਹਾਲੀ ਵੱਲ ਕੂਚ ਕਰਨਗੇ। ਆਗੂਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੰਦੀਪ ਭੁੰਬਕ ਤੇ ਹੋਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਾਜ਼ੀਆ ਇਲਾਹੀ ਖਾਨ ਦੀਆਂ ਵਿਵਾਦਿਤ ਟਿੱਪਣੀਆਂ ਖਿਲਾਫ਼ ਮੁਸਲਿਮ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਲਵਾ ਖ਼ਲਸਾ ਸਕੂਲ ’ਚ ਸਿੰਗਲ ਯੂਜ਼ ਪਲਾਸਟਿਕ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।