17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਿੰਡ ਧੌਲ ਖ਼ੁਰਦ ਵਿਖੇ ਸਪੀਕਰ ਵਿਧਾਨ ਸਭਾ ਸੰਧਵਾਂ ਤੇ ਵਿਧਾਇਕ ਗਿਆਸਪੁਰਾ ਦਾ ਵਰਕਰਾਂ ਵਲੋਂ ਸਨਮਾਨ

ਅਜੀਤ ਡੈਸਕ 07-07-2026
ਮਲੌਦ, 6 ਜੁਲਾਈ (ਸਹਾਰਨ ਮਾਜਰਾ)-ਉੱਘੇ ਸੋਸ਼ਲ ਆਗੂ ਹਰਜੀਤ ਸਿੰਘ ਭੋਲਾ ਦੇ ਗ੍ਰਹਿ ਪਿੰਡ ਧੌਲ ਖ਼ੁਰਦ ਵਿਖੇ ਉਚੇਚੇ ਤੌਰ ’ਤੇ ਪੁੱਜੇ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦਾ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਹਾਜ਼ਰੀ ਦੌਰਾਨ ਹਰਜੀਤ ਸਿੰਘ ਭੋਲਾ ਅਤੇ ਵੱਡੀ ਗਿਣਤੀ ਵਿਚ ਆਪ ਆਗੂ ਵਰਕਰਾਂ ਵਲੋਂ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਰਕਰਾਂ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਆਪ ਸਰਕਾਰ ਤੇ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਆਪ ਸਰਕਾਰ ਵਲੋਂ ਕੀਤੇ ਕੰਮਾਂ ਦੀ ਤਫ਼ਸੀਲ ਸਾਂਝੀ ਕਰਦਿਆਂ ਦੱਸਿਆ ਕਿ ਸਭ ਤੋਂ ਅਹਿਮ ਸਾਡੇ ਗੁਰੂ ਸਾਹਿਬ ਜੀ ਦੇ ਸਤਿਕਾਰ ਬਣਾਈ ਰੱਖਣ ਬਾਰੇ ਕਾਨੂੰਨ ਬਣਾਉਣਾ, ਔਰਤਾਂ ਲਈ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 1 ਹਜ਼ਾਰ ਰੁਪਏ, 15 ਸੌ ਰੁਪਏ, ਬਿਜਲੀ ਮੁਆਫ਼, ਮੁਹੱਲਾ ਕਲੀਨਿਕ, ਮੁਫ਼ਤ ਇਲਾਜ, 10 ਲੱਖ ਰੁਪਏ ਤੱਕ ਹਰੇਕ ਵਿਅਕਤੀ ਨੂੰ ਸਿਹਤ ਸਹੂਲਤਾਂ, 70 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ, ਰਾਸ਼ਨ ਵੰਡ ਸਕੀਮ ਸਮੇਤ ਅਨੇਕਾਂ ਤਰ੍ਹਾਂ ਦੀਆਂ ਸਹੂਲਤਾਂ ਸੂਬੇ ਦੇ ਹਰ ਵਰਗ ਨੂੰ ਬਿਨ੍ਹਾਂ ਕਿਸੇ ਰਾਜਸੀ ਭੇਦ ਭਾਵ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਕੁੱਝ ਸਰਕਾਰ ਦੇ ਏਜੰਡੇ ਤੇ ਹੈ ਜਿਸ ਨੂੰ ਆਉਣ ਵਾਲੇ ਸਮੇਂ ਦੌਰਾਨ ਪੂਰਾ ਕਰਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕੀਤਾ ਜਾਵੇਗਾ। ਸੰਧਵਾਂ ਨੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਦਿਨ ਰਾਤ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਜੁਟੇ ਰਹਿੰਦੇ ਹਨ ਅਤੇ ਵਿਧਾਨ ਸਭਾ ਸੈਸ਼ਨ ਵਿਚ ਹਮੇਸ਼ਾ ਲੋਕ ਹਿਤ ਮੁੱਦਿਆਂ ਬਾਰੇ ਖੁੱਲ੍ਹ ਕੇ ਆਵਾਜ਼ ਬੁਲੰਦ ਕਰਦੇ ਹਨ। ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਭੋਲਾ, ਜਗਦੀਪ ਸਿੰਘ ਜੱਗੀ, ਸਾਬਕਾ ਸਰਪੰਚ ਜਸਵੰਤ ਸਿੰਘ ਪੰਧੇਰ, ਪੱਪੂ ਪ੍ਰਧਾਨ, ਚੇਅਰਮੈਨ ਬੂਟਾ ਸਿੰਘ ਗਿੱਲ, ਪੰਚ ਜਸਵੰਤ ਸਿੰਘ ਹੈਪੀ, ਚੇਅਰਮੈਨ ਕਰਨ ਸਿਹੋੜਾ, ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲਖੇੜੀ, ਕਨਵੀਨਰ ਪ੍ਰਗਟ ਸਿੰਘ ਸਿਆੜ, ਪੰਚ ਗੁਰਪ੍ਰੀਤ ਸਿੰਘ ਕਾਲਾ, ਪੰਚ ਬਹਾਦਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ ਹੈਪੀ, ਸੈਕਟਰੀ ਮਨਜੀਤ ਸਿੰਘ, ਧਰਮਜੀਤ ਸਿੰਘ, ਫ਼ੌਜੀ ਹਲਿੰਦਰ ਸਿੰਘ, ਨੰਬਰਦਾਰ ਜਰਨੈਲ ਸਿੰਘ, ਹੁਸ਼ਿਆਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਤਰਸੇਮ ਸਿੰਘ, ਪੱਪੂ ਪ੍ਰਧਾਨ, ਰਾਜ ਸਿੰਘ, ਜੀਤ ਸਿੰਘ, ਦੀਦਾਰ ਸਿੰਘ, ਭਿੰਦਰ ਸਿੰਘ ਬੋਪਾਰਾਏ, ਜਗਤਾਰ ਦਾਸ, ਜਰਨੈਲ ਸਿੰਘ, ਕਰਨੈਲ ਸਿੰਘ, ਰਜਿੰਦਰ ਸਿੰਘ ਭੋਲੂ, ਦਵਿੰਦਰ ਸਿੰਘ, ਮਹਿੰਦਰ ਸਿੰਘ, ਭੁਪਿੰਦਰ ਸਿੰਘ ਭਿੰਦੀ, ਬਾਬਾ ਰਾਮ ਸਿੰਘ, ਰਾਮ ਸਿੰਘ, ਅਮਰਜੀਤ ਸਿੰਘ, ਚਰਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਸ਼ੁਭਮ ਸ਼ੁਭੀ ਦਾ ਵਿਧਾਨ ਸਭਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਵਿਜੇ ਮੋਦਗਿੱਲ ਨ... ਅਗਲੀ ਖ਼ਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਡੇ ਮਾਰਗ ਦਰਸ਼ਕ-ਬਿੱਕਰ ਸਿੰਘ ਨੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।