18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮਾਸਟਰ ਕੇਡਰ ਯੂਨੀਅਨ ਦੇ ਅਹੁਦੇਦਾਰਾਂ ਨੇ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਦੀਆਂ ਮਿਤੀਆਂ ਨੂੰ 15 ਅਗਸਤ ਤੱਕ ਵਧਾਉਣ ਦੀ ਕੀਤੀ ਮੰਗ

ਅਜੀਤ ਡੈਸਕ 07-07-2026
ਸਾਹਨੇਵਾਲ, 6 ਜੁਲਾਈ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨੌਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਵਲੋਂ ਬੋਰਡ ਦੁਆਰਾ ਜਾਰੀ ਨਿਰਧਾਰਿਤ ਮਿਤੀਆਂ ਵਿਚ ਘੱਟੋ-ਘੱਟ ਇੱਕ ਮਹੀਨੇ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਪੈ੍ਰੱਸ ਸਕੱਤਰ ਮਨੋਜ ਕੁਮਾਰ ਨੇ ਸਾਂਝੇ ਬਿਆਨ ਦੌਰਾਨ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਦਾਖਲਾ ਪ੍ਰਕਿਰਿਆ ਅਜੇ ਵੀ ਜਾਰੀ ਹੈ, ਪਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਲਈ ਆਫ਼ ਲਾਈਨ ਆਖ਼ਰੀ ਮਿਤੀ 10 ਜੁਲਾਈ ਅਤੇ ਆਨਲਾਈਨ ਆਖ਼ਰੀ ਮਿਤੀ 15 ਜੁਲਾਈ ਨਿਰਧਾਰਿਤ ਕਰ ਦਿੱਤੀ ਹੈ। ਇਸ ਤੋਂ ਬਾਅਦ ਪ੍ਰਤੀ ਵਿਦਿਆਰਥੀ 2500 ਰੁਪਏ ਲੇਟ ਫ਼ੀਸ ਲਾਗੂ ਹੋਣੀ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ‘ਤੇ ਬੇਲੋੜਾ ਆਰਥਿਕ ਬੋਝ ਪਵੇਗਾ। ਇਸ ਮੌਕੇ ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਹਰਵਿੰਦਰ ਸਿੰਘ ਪੁੜੈਣ, ਨਵੀਨ ਕਪਿਲਾ, ਜਗਮੀਤ ਸਿੰਘ, ਸਿਮਰਜੋਤ ਸਿੰਘ ਅਤੇ ਗੁਰਬਖ਼ਸ਼ ਸਿੰਘ ਆਗੂਆਂ ਨੇ ਕਿਹਾ ਕਿ ਇਸ ਸਮੇਂ ਵੱਡੀ ਗਿਣਤੀ ਵਿਚ ਅਧਿਆਪਕ ਐੱਸ. ਆਈ. ਆਰ. ਅਤੇ ਵੱਖ-ਵੱਖ ਗ਼ੈਰ ਵਿੱਦਿਅਕ ਡਿਊਟੀਆਂ ਨਿਭਾ ਰਹੇ ਹਨ, ਜਿਸ ਕਾਰਨ ਉਹ ਸਕੂਲਾਂ ਤੋਂ ਬਾਹਰ ਹਨ। ਦੂਜੇ ਪਾਸੇ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰਕਿਰਿਆ ਜਾਰੀ ਹੈ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਕੰਪਾਰਟਮੈਂਟ ਪ੍ਰੀਖਿਆਵਾਂ ਵੀ ਦੇ ਰਹੇ ਹਨ। ਜੇਕਰ ਮਿਤੀਆਂ ਵਿਚ ਵਾਧਾ ਨਾ ਕੀਤਾ ਗਿਆ ਤਾਂ ਕਈ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਕਸੂਰ ਦੇ ਭਾਰੀ ਜੁਰਮਾਨਾ ਭੁਗਤਣਾ ਪੈ ਸਕਦਾ ਹੈ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਅਸਲ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਦੀ ਆਖ਼ਰੀ ਮਿਤੀ 15 ਅਗਸਤ ਤੱਕ ਵਧਾਉਣ ਦਾ ਤੁਰੰਤ ਫ਼ੈਸਲਾ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਲੈਂਡ ਪੂਲਿੰਗ ਨੀਤੀ ਸਰਕਾਰ ਤੁਰੰਤ ਵਾਪਸ ਲਵੇ ਨਹੀਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ-ਜੁਗਰਾਜ ਮੰਡ ਅਗਲੀ ਖ਼ਬਰ 10 ਜੁਲਾਈ ਦੇ ਚੰਡੀਗੜ੍ਹ ਰੋਸ ਪ੍ਰਦਰਸ਼ਨ ਸੰਬੰਧੀ ਭਾਕਿਯੂ ਏਕਤਾ (ਉਗਰਾਹਾਂ) ਬਲਾਕ ਮਲੌਦ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।