17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

25 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਅਜੀਤ ਡੈਸਕ 08-07-2026
ਮਾਛੀਵਾੜਾ ਸਾਹਿਬ, 7 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ, ਦੀ ਪਛਾਣ ਹਰਦੀਪ ਸਿੰਘ ਉਰਫ਼ ਗੁੱਲੂ ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਜਿਤੇਸ਼ ਕੌਸ਼ਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਾਕਮ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਮੁਹੱਦੀਪੁਰ ਨੇੜ੍ਹੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਜਾਂਚ ਲਈ ਰੋਕਿਆ ਅਤੇ ਉਸ ਤੋਂ ਨਾਮ , ਪਤਾ ਪੁੱਛਿਆ। ਉਕਤ ਨੌਜਵਾਨ ਨੇ ਆਪਣਾ ਨਾਮ ਹਰਦੀਪ ਸਿੰਘ ਗੁੱਲੂ ਦੱਸਿਆ। ਪੁਲਸ ਵਲੋਂ ਜਦੋਂ ਉਸਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ’ਤੇ ਉਸ ਖਿਲਾਫ਼ ਐੱਨ. ਡੀ. ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਥਾਣਾ ਮੁਖੀ ਅਜਿਤੇਸ਼ ਕੌਸ਼ਲ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਧਰਾਵਾਂ ਤਹਿਤ 6 ਮਾਮਲੇ ਦਰਜ ਹਨ। ਪੁਲਿਸ ਵਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬੀ. ਐਲ. ਓਜ਼ ਨਾਲ ਦੁਰਵਿਹਾਰ ਸੰਬੰਧੀ ਪਟਿਆਲਾ ਤੇ ਬਰਨਾਲਾ ’ਚ ਐਫ. ਆਈ. ਆਰ. ਅਗਲੀ ਖ਼ਬਰ ਕਲਾ ਸੰਗਮ ਨੀਲੋਂ ਵਲੋਂ ਸੁਰਿੰਦਰ ਰਾਮਪੁਰੀ ਦੀ ਕਿਤਾਬ ‘ਕਵਿਤਾ ਦੇ ਪਰਛਾਵੇਂ’ ਤੇ ਵਿਸ਼ੇਸ਼ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।