17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਿੰਡ ਕੋਟ ਸੇਖੋਂ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 08-07-2026
ਬੀਜਾ, 7 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਨੇੜਲੇ ਪਿੰਡ ਕੋਟ ਸੇਖੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਾਸੀਆਂ ਲਈ ਚਲਾਈ ਗਈ ਮੇਰੀ ਰਸੋਈ ਸਕੀਮ ਦੇ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਮੇਂ ਵਿਧਾਨ ਸਭਾ ਹਲਕਾ ਖੰਨਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਬਲਾਕ ਪ੍ਰਧਾਨ ਮਲਕੀਤ ਸਿੰਘ ਮੀਤਾ ਲੋੜਵੰਦ ਪਰਿਵਾਰਾਂ ਨੂੰ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਰਾਸ਼ਨ ਦੀਆਂ ਟਿਕਟਾਂ ਵੰਡਣ ਲਈ ਪਹੁੰਚੇ ਹਨ। ਇਸ ਸਮੇਂ ਚੇਅਰਮੈਨ ਜਗਤਾਰ ਸਿੰਘ ਨੇ ਵਿਧਾਨ ਸਭਾ ਹਲਕਾ ਖੰਨਾ ਦੇ ਇਲਾਕਾ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਬੀਜਾ ਇਲਾਕੇ ਦੇ ਪਿੰਡਾਂ ਅਤੇ ਹਰ ਵਾਰਡ ਦਾ ਸਰਬਪੱਖੀ ਵਿਕਾਸ ਅਤੇ ਹਰ ਪਰਿਵਾਰ ਦੀ ਭਲਾਈ ਸਾਡੀ ਪਹਿਲੀ ਤਰਜੀਹ ਹੈ। ਲੋਕ ਸੇਵਾ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਦੇ ਸੰਕਲਪ ਨਾਲ ਪੰਜਾਬ ਸਰਕਾਰ ਹਰ ਵੇਲੇ ਤੁਹਾਡੇ ਨਾਲ ਹਾਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਚਾਇਤ ਮੈਂਬਰ ਸੁਖਦੇਵ ਸਿੰਘ ਸੁੱਖਾ ਕੋਟ ਸੇਖੋਂ, ਸਤਨਾਮ ਸਿੰਘ, ਅਮਰੀਕ ਸਿੰਘ ਮੀਕਾ, ਰਣਜੀਤ ਸਿੰਘ, ਰਘਵੀਰ ਸਿੰਘ, ਰਾਮ ਰੱਖਾ ਸਿੰਘ, ਰਾਮ ਸਰੂਪ ਸਿੰਘ, ਗੁਰਜੀਤ ਸਿੰਘ, ਪਲਵਿੰਦਰ ਸਿੰਘ, ਬਲਜਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਪਾਇਲ ’ਚ ਧੱਕੇਸ਼ਾਹੀ ਦੀ ਨਵੀਂ ਪਿਰਤ ਪਾ ਰਹੇ ਨੇ ਹਲਕਾ ਵਿਧਾਇਕ- ਲੱਖਾ ਪਾਇਲ ਅਗਲੀ ਖ਼ਬਰ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਰਾਹੀਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਹੀ ਹੋਣ ਦਿਆਂਗੇ- ਬਿੱਟੂ ਪੋਹੀੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।