17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜਥੇਦਾਰ ਸੰਤ ਬਾਬਾ ਧਰਮਪਾਲ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਧਮੋਟ ਵਿਖੇ ਵਿਸ਼ੇਸ਼ ਸਨਮਾਨ

ਅਜੀਤ ਡੈਸਕ 08-07-2026
ਪਾਇਲ, 5 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਸ਼੍ਰੀ ਮਾਨ ਸੰਤ ਬਾਬਾ ਬਲਵੰਤ ਸਿੰਘ ਰਾੜਾ ਸਾਹਿਬ ਲੰਗਰਾਂ ਵਾਲਿਆਂ ਦੇ ਜਥੇ ਦੇ ਜਥੇਦਾਰ ਸੰਤ ਬਾਬਾ ਧਰਮਪਾਲ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਧਮੋਟ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇਦਾਰ ਲਾਭ ਸਿੰਘ, ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਆਲਮਗੀਰ ਨੇ ਦੱਸਿਆ ਕਿ ਸੰਤ ਬਾਬਾ ਧਰਮਪਾਲ ਸਿੰਘ ਨੇ ਵਿਦੇਸ਼ ਦੀ ਧਰਤੀ ਇੰਗਲੈਂਡ ਵਿੱਚ ਕਈ ਥਾਵਾਂ ’ਤੇ ਸਿੱਖੀ ਦਾ ਪ੍ਰਚਾਰ ਕੀਤਾ ਅਤੇ ਸੰਗਤਾਂ ਨੂੰ ਗੁਰਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਲਈ ਅਨੇਕਾਂ ਦੀਵਾਨ ਸਜਾਏ ਹਨ।ਇਸ ਮੌਕੇ ਤੇ ਜਤਿੰਦਰ ਸਿੰਘ ਬਿੱਟੂ, ਅਮਰਜੀਤ ਸਿੰਘ ਘੁਡਾਣੀ, ਰਛਪਾਲ ਸਿੰਘ ਧਮੋਟ, ਗੁਰਸੇਵਕ ਸਿੰਘ ਸੈਪਲਾ, ਕੁਲਵਿੰਦਰ ਸਿੰਘ ਸੈਂਪਲਾ, ਜੋਬਨਪ੍ਰੀਤ ਸਿੰਘ ਅਤੇ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਡਾ: ਕੰਗ ਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਬੀ.ਸੀ.ਏ. ਅਤੇ ਬੀ.ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।