17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਲੋਕ ਮਿਲਣੀ ਦੌਰਾਨ ਡਾ: ਕੰਗ ਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਗਰੂਕ

ਅਜੀਤ ਡੈਸਕ 08-07-2026
ਭੂੰਦੜੀ, 7 ਜੁਲਾਈ (ਕੁਲਦੀਪ ਸਿੰਘ ਮਾਨ) – ਕਸਬਾ ਭੂੰਦੜੀ ਵਿਖੇ ਆਮ ਆਦਮੀ ਪਾਰਟੀ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਹਲਕਾ ਦਾਖਾ ਦੇ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਹਾਜ਼ਰ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸਮੁਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਦੇ ਫ਼ੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ‘ਆਪ’ ਆਗੂ ਸੁਰਲੇਖ ਸਿੰਘ, ਪ੍ਰਧਾਨ ਬਲਜਿੰਦਰ ਸਿੰਘ ਪੱਪੂ, ਯੂਥ ਪ੍ਰਧਾਨ ਬੇਅੰਤ ਸਿੰਘ, ਗੁਰਜੀਤ ਸਿੰਘ (ਮੰਤਰੀ), ਗੁਰਤੇਜ ਸਿੰਘ ਸੋਨੀ, ਗੁਰਦੀਪ ਸਿੰਘ, ਸਾਬਕਾ ਸੈਨਿਕ ਮਲਕੀਤ ਸਿੰਘ, ਨਛੱਤਰ ਸਿੰਘ, ਸੰਤੋਖ ਸਿੰਘ, ਦਲਜੀਤ ਸਿੰਘ ਤੂਰ, ਬਾਬਾ ਸਾਈ ਦਾਸ, ਸੁਖਦੇਵ ਸਿੰਘ ਮਿਸਤਰੀ, ਮਹਿਲਾ ਪ੍ਰਧਾਨ ਸੁਖਵਿੰਦਰ ਕੌਰ, ਅਮਨਪ੍ਰੀਤ ਕੌਰ, ਪੂਜਾ ਰਾਣੀ, ਜੋਤੀ ਕੌਰ, ਜਸਪ੍ਰੀਤ ਕੌਰ, ਤਰਨਜੋਤ ਕੌਰ, ਵਿਮਲਾ ਕੌਰ, ਅਮਨਦੀਪ ਕੌਰ, ਸੁਖਜੀਤ ਕੌਰ, ਸਰਬਜੀਤ ਕੌਰ ਅਤੇ ਸੁਖਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਆਈ.ਟੀ. ਅੱਗੇ ਪੇਸ਼ ਹੋਏ ਵਿਜੇ ਸਾਂਪਲਾ ਸਰਕਾਰ ਦੀ ਨੀਅਤ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਜਥੇਦਾਰ ਸੰਤ ਬਾਬਾ ਧਰਮਪਾਲ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਧਮੋਟ ਵਿਖੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।