28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਵਾਰਡ-16 ਦੇ ਲੋਕਾਂ ਨੇ ਸੀਵਰੇਜ ਦੀ ਸਮੱਸਿਆ ਸੰਬੰਧੀ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 09-07-2026
ਖੰਨਾ, 8 ਜੁਲਾਈ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ 16 ਦੇ ਵਸਨੀਕਾਂ ਨੇ ਖੰਨਾ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀਵਰੇਜ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਗਈ। ਇਹ ਮੰਗ ਪੱਤਰ ਆਮ ਆਦਮੀ ਪਾਰਟੀ ਦੇ ਵਾਰਡ 16 ਦੇ ਇੰਚਾਰਜ ਬਲਰਾਮ ਬਾਲੂ ਦੀ ਅਗਵਾਈ ਵਿੱਚ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਵਾਰਡ ਦੀ ਸੋਨੂੰ ਮੈਦਾਨ ਵਾਲੀ ਗਲੀ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ। ਇਸ ਕਾਰਨ ਗਲੀ ਵਿੱਚ ਅਕਸਰ ਸੀਵਰੇਜ ਬੰਦ ਹੋ ਜਾਂਦੇ ਹਨ। ਵਸਨੀਕਾਂ ਦਾ ਦੋਸ਼ ਹੈ ਕਿ ਸੀਵਰੇਜ ਪਾਈਪ-ਲਾਈਨਾਂ ਤਕਨੀਕੀ ਤੌਰ ’ਤੇ ਸਹੀ ਢੰਗ ਨਾਲ ਨਹੀਂ ਵਿਛਾਈਆਂ ਗਈਆਂ ਸਨ, ਜਿਸ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਸਕਦੀ। ਮੰਗ ਪੱਤਰ ਰਾਹੀਂ ਲੋਕਾਂ ਨੇ ਮੰਗ ਕੀਤੀ ਕਿ ਵਾਰਡ ਦੀ ਸੀਵਰੇਜ ਲਾਈਨ ਨੂੰ ਮੁੱਖ ਸੀਵਰੇਜ ਲਾਈਨ ਨਾਲ ਜੋੜਿਆ ਜਾਵੇ, ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ ਅਤੇ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸੀਵਰੇਜ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਤੋਂ ਮੌਕੇ ਦਾ ਨਿਰੀਖਣ ਕਰਵਾ ਕੇ ਸੀਵਰੇਜ ਸਿਸਟਮ ਦੀ ਮੁਰੰਮਤ ਕਰਵਾਈ ਜਾਵੇਗੀ ਤਾਂ ਜੋ ਭਵਿੱਖ ਵਿੱਚ ਲੋਕਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਭਾਰਤ ਸਕਾਊਟਸ ਐਂਡ ਗਾਈਡਜ਼, ਪੰਜਾਬ ਦਾ 7 ਰੋਜ਼ਾ ਸਿਖਲਾਈ ਕੈਂਪ ਸੰਪੰਨ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਦੇ ਐਨ. ਸੀ. ਸੀ. ਕੈਡਿਟ ਦੀ ’ਥਲ ਸੈਨਾ ਕੈਂਪ-ਇੰਟਰ ਗਰੁੱਪ ਕੰਪੀਟੀਸ਼ਨ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।