28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੋਹਣ ਸਿੰਘ ਗਿੱਲ ਜਟਾਣਾ ਦਾ ਸ਼ਰਧਾਂਜਲੀ ਸਮਾਗਮ ਭਲਕੇ

ਅਜੀਤ ਡੈਸਕ 09-07-2026
ਬੀਜਾ, 8 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ ਤੇ ਅਮਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਖੰਨਾ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਜਟਾਣਾ 68 ਸਾਲ ਦਾ ਅਚਾਨਕ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਸਹਿਜ ਪਾਠ ਦਾ ਭੋਗ , ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 10-07-2026 ਨੂੰ ਪਿੰਡ ਜਟਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ। ਸ਼ਰਧਾਂਜਲੀ ਸਮਾਗਮ ਵਿੱਚ ਅਕਾਲੀ ਦਲ ਬਾਦਲ ਦੇ ਦਿੱਗਜ ਨੇਤਾ ਸਮੇਤ ਇਲਾਕੇ ਦੇ ਰਾਜਨੀਤਿਕ ਧਾਰਮਿਕ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਜਿੰਦਰ ਸਿੰਘ ਇਕੋਲਾਹਾ, ਪ੍ਰੋਫੈਸਰ ਗੁਰਬਖਸ਼ ਸਿੰਘ, ਜਥੇਦਾਰ ਹਰਜੀਤ ਸਿੰਘ ਜਟਾਣਾ, ਸਾਬਕਾ ਸਰਪੰਚ ਕੁਲਦੀਪ ਸਿੰਘ ਬਰਮਾਲੀਪੁਰ, ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ, ਗੁਰਦੀਪ ਸਿੰਘ ਮਿੱਠੂ ਜਟਾਣਾ, ਕੁਲਵਿੰਦਰ ਸਿੰਘ ਸੋਨੀ ਜਟਾਣਾ, ਅਕਾਲੀ ਆਗੂ ਮਨਦੀਪ ਸਿੰਘ ਖਾਲਸਾ, ਅਕਾਲੀ ਆਗੂ ਮਨਿੰਦਰ ਸਿੰਘ, ਜਥੇਦਾਰ ਨਿਰਮਲ ਸਿੰਘ, ਗੁਰਜੰਟ ਸਿੰਘ ਜੰਟੀ, ਮੁਖ਼ਤਿਆਰ ਸਿੰਘ, ਸਵਰਨਜੀਤ ਸਿੰਘ ਕਾਲੀ ਰਾਓ, ਕੌਂਸਲਰ ਜੱਸੀ ਕਾਲੀ ਰਾਉ, ਜਗਦੀਸ਼ ਸਿੰਘ ਦੀਸ਼ਾ ਆੜ੍ਹਤੀਆਂ, ਲੰਬੜਦਾਰ ਕੌਰ ਸਿੰਘ ਗੱਗੜ ਮਾਜਰਾ, ਹਰਮਨ ਬੀਜਾ, ਸੁਖਵਿੰਦਰ ਸਿੰਘ ਸੁੱਖਾ ਮਾਂਗਟ, ਸਾਬਕਾ ਸਰਪੰਚ ਰਣਜੀਤ ਸਿੰਘ, ਹਰਜੰਗ ਸਿੰਘ ਗੰਡੂਆਂ, ਇਕਬਾਲ ਸਿੰਘ ਕਿਸ਼ਨਗੜ੍ਹ, ਰਣਜੋਤ ਸਿੰਘ ਜਸਪਾਲੋਂ, ਰਣਜੀਤ ਸਿੰਘ ਟਿਵਾਣਾ, ਅਜਮੇਰ ਸਿੰਘ ਇਕੋਲਾਹੀ, ਸਾਬਕਾ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਦੀਪਾ ਲੇਲ੍ਹ, ਜਗਦੀਪ ਸਿੰਘ ਦੀਪੀ ਨਵਾਂ ਪਿੰਡ, ਹਰਪ੍ਰੀਤ ਸਿੰਘ ਕਾਲਾ, ਮਾਸਟਰ ਸੁਖਵਿੰਦਰ ਸਿੰਘ, ਜਤਿੰਦਰ ਸਿੰਘ ਜਟਾਣਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਵਲੋਂ ਖੰਨਾ ਕੌਂਸਲ ਦੇ ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਸਨਮਾਨਿਤ ਅਗਲੀ ਖ਼ਬਰ ਭਾਰਤ ਸਕਾਊਟਸ ਐਂਡ ਗਾਈਡਜ਼, ਪੰਜਾਬ ਦਾ 7 ਰੋਜ਼ਾ ਸਿਖਲਾਈ ਕੈਂਪ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।