15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਬਲਾਕ ਡੇਹਲੋਂ ਦੇ ਪਿੰਡਾਂ ਅੰਦਰ ਪ੍ਰਭਾਵੀ ਲੋਕ ਮਿਲਣੀ ਪ੍ਰੋਗਰਾਮ

ਅਜੀਤ ਡੈਸਕ 10-07-2026
ਡੇਹਲੋਂ, 9 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਬਲਾਕ ਡੇਹਲੋਂ ਦੇ ਪਿੰਡਾਂ ਅੰਦਰ ਕੀਤੇ ਜਾ ਰਹੇ ਲੋਕ ਮਿਲਣੀ ਪ੍ਰੋਗ੍ਰਾਂਮਾਂ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਖੇੜਾ ਦੇ ਵੱਡੀ ਗਿਣਤੀ ਵਿਚ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਗੁਰਮੀਤ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਜਸਵੀਰ ਸਿੰਘ, ਨਰਿੰਦਰ ਸਿੰਘ ਨਿੰਦੀ, ਮੋਹਨਦੀਪ ਸਿੰਘ, ਰਣਜੀਤ ਸਿੰਘ ਸਮੇਤ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਸਮੂਹ ਵਰਗਾਂ ਦੇ ਵੋਟਰ ਸੂਬਾ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਬਪੱਖੀ ਵਿਕਾਸ ਲਈ ਬਿਨਾਂ ਭੇਦ-ਭਾਵ ਗਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਹਰ ਪਿੰਡ ਅੰਦਰ ਚੱਲ ਰਹੇ ਵਿਕਾਸ ਕਾਰਜ ਇਸ ਦੀ ਹਾਮੀ ਭਰਦੇ ਹਨ। ਇਸ ਤੋਂ ਪਹਿਲਾਂ ਵਿਧਾਇਕ ਸੰਗੋਵਾਲ ਨੇ ਪਿੰਡ ਪੋਹੀੜ ਵਿਖੇ ਲੋਕ ਮਿਲਣੀ ਸਮੇਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਹਿਤਾਂ ਲਈ ਸੈਂਕੜੇ ਭਲਾਈ ਸਕੀਮਾਂ ਲਿਆਂਦੀਆਂ, ਜਿਸ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਖ਼ੁਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਵਰਗ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰ ਕੇ ਆਪ ਸਰਕਾਰ ਨੇ ਦਰਸਾ ਦਿੱਤਾ ਹੈ ਕਿ ਸੂਬੇ ਦੀ ਭਲਾਈ ਹਿਤ ਆਪ ਸਰਕਾਰ ਨੇ ਪਹਿਲੀਆਂ ਸਾਰੀਆਂ ਸਰਕਾਰਾਂ ਦੇ ਕੰਮਾਂ ਨੂੰ ਪਛਾੜਦਿਆਂ ਹੁਣ ਤੱਕ ਦੇ ਰਾਜ ਅੰਦਰ ਲੋਕ ਹਿਤਾਂ ਸੰਬੰਧੀ ਕੰਮ ਕਰਨ ਦਾ ਰਿਕਾਰਡ ਬਣਾਇਆ ਹੈ। ਇਸ ਸਮੇਂ ਸੰਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਪੀ. ਏ. ਜਸਵਿੰਦਰ ਸਿੰਘ, ਦਫ਼ਤਰ ਇੰਚਾਰਜ ਮਨਦੀਪ ਸਿੰਘ ਰਵੀ ਝੱਮਟ, ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਸੰਮਤੀ ਮੈਂਬਰ ਜਸਵੰਤ ਸਿੰਘ ਮੁਕੰਦਪੁਰ, ਅਮਰਿੰਦਰ ਸਿੰਘ ਬੁਲਾਰਾ, ਸੰਮਤੀ ਮੈਂਬਰ ਜਗਰੂਪ ਸਿੰਘ ਗਿੱਲ ਡੇਹਲੋਂ, ਟਰੱਕ ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਸ਼ਿੰਦਾ ਲਹਿਰਾ, ਇਕਬਾਲ ਸਿੰਘ ਕਾਲਖ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ ਜੇ. ਈ., ਸਰਪੰਚ ਕਵਿਤਾ, ਜਸਵਿੰਦਰ ਸਿੰਘ, ਦਲਜੀਤ ਸਿੰਘ ਪੰਚ, ਕੁਲਦੀਪ ਕੌਰ ਪੰਚ, ਹਰਜੀਤ ਕੌਰ ਪੰਚ, ਬਾਬਾ ਭੁਪਿੰਦਰ ਸਿੰਘ, ਫ਼ੌਜੀ ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਸ਼ਿੰਦਰ, ਹਰਜੀਤ ਸਿੰਘ, ਬਿੰਦਰ ਸਿੰਘ, ਚਰਨਜੀਤ ਸਿੰਘ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਮੌਜੂਦਾ ਸਰਪੰਚ ਗੁਰਸੇਵਕ ਸਿੰਘ ਗੋਪਾਲਪੁਰ ਨੇ ਵੀ ਕੀਤੀ ਘਰ ਵਾਪਸੀ
ਪਿੰਡ ਗੋਪਾਲਪੁਰ ਦੇ ਮੌਜੂਦਾ ਸਰਪੰਚ ਗੁਰਸੇਵਕ ਸਿੰਘ ਨੇ ਲੋਕ ਮਿਲਣੀ ਸਮਾਗਮ ਦੌਰਾਨ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਮੌਜੂਦਗੀ ਵਿਚ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੁੰਦਿਆਂ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਵਿਧਾਇਕ ਸੰਗੋਵਾਲ ਵਲੋਂ ਬਿਨਾਂ ਭੇਦ-ਭਾਵ ਕੀਤੇ ਜਾ ਵਿਕਾਸ ਕੰਮਾਂ ਤੋਂ ਖ਼ੁਸ਼ ਹਨ, ਜਿਸ ਦੇ ਮੱਦੇਨਜ਼ਰ ਹੀ ਮੁੜ ਪਾਰਟੀ ਵਿਚ ਸ਼ਾਮਲ ਹੋਇਆ ਹੈ। ਜ਼ਿਕਰਯੋਗ ਹੈ ਕਿ ਸਰਪੰਚ ਗੁਰਸੇਵਕ ਸਿੰਘ ਗੋਪਾਲਪੁਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਮੁੜ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਖੰਨਾ ਸ਼ਾਖਾ ਵਲੋਂ ਸੁੰਦਰ ਕਾਂਡ ਪਾਠ ਤੇ ਭਜਨ ਸੰਧਿਆ ਸਮਾਗਮ ਅਗਲੀ ਖ਼ਬਰ ਸੰਤੁਲਣ ਵਿਗੜਨ ਨਾਲ ਟਰੈਕਟਰ ਰੇਲਿੰਗ ਨਾਲ ਜਾ ਟਕਰਾਇਆ, ਵਿਚਕਾਰੋਂ ਹੋਏ ਦੋ ਟੋਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।