15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਰਵਿੰਦਰ ਵਰਮਾ ਵਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਨਾਲ ਹਲਕੇ ਸੰਬੰਧੀ ਕੀਤੀਆਂ ਅਹਿਮ ਵਿਚਾਰਾਂ

ਅਜੀਤ ਡੈਸਕ 10-07-2026
ਕੁਹਾੜਾ, 9 ਜੁਲਾਈ (ਸੰਦੀਪ ਸਿੰਘ ਕੁਹਾੜਾ)-ਓ. ਬੀ. ਸੀ. ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਰਵਿੰਦਰ ਵਰਮਾ ਵਲੋਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਇੱਕ ਮਹੱਤਵਪੂਰਨ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਹਲਕਾ ਸਾਹਨੇਵਾਲ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ‘ਤੇ ਵਿਸਥਾਰ ਨਾਲ ਅਹਿਮ ਵਿਚਾਰ-ਚਰਚਾ ਕੀਤੀ ਅਤੇ ਸੰਗਠਨ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਰਵਿੰਦਰ ਵਰਮਾ ਨੇ ਹਲਕੇ ਵਿਚ ਆ ਰਹੀਆਂ ਜਨਤਕ ਸਮੱਸਿਆਵਾਂ, ਬੁਨਿਆਦੀ ਸਹੂਲਤਾਂ ਦੀ ਘਾਟ, ਵਿਕਾਸੀ ਕੰਮਾਂ ਦੀ ਗਤੀ ਅਤੇ ਲੋਕਾਂ ਨੂੰ ਦਰਪੇਸ਼ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਲੋਕ ਵਿਕਾਸ ਦੀ ਉਮੀਦ ਨਾਲ ਭਾਜਪਾ ਵੱਲ ਦੇਖ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਓ. ਬੀ. ਸੀ. ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਰਵਿੰਦਰ ਵਰਮਾ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿਜਨਤਾ ਦੀ ਭਲਾਈ ਲਈ ਹਰਸੰਭਵ ਕਦਮ ਚੁੱਕਿਆ ਜਾਵੇਗਾ ਅਤੇ ਹਲਕੇ ਵਿਚ ਵਿਕਾਸੀ ਕਾਰਜਾਂ ਨੂੰ ਤੇਜ਼ ਕਰ ਕੇ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਇਆ ਜਾਵੇਗਾ।
ਪਿਛਲੀ ਖ਼ਬਰ ਸਾਬਕਾ ਕੌਂਸਲਰ ਹਰਨੇਕ ਸਿੰਘ ਨੇਕੀ ਟਰੱਕ ਯੂਨੀਅਨ ਦੋਰਾਹਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਾਬਕਾ ਚੇਅਰਪਰਸਨ ਤੇ ਆੜਤੀ ਦਲਵਿੰਦਰ ਕੌਰ ਮਾਂਗਟ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।