11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸੰਧੂ ਨੇ ਕੀਤੀ ਮੁਲਾਕਾਤ

ਅਜੀਤ ਡੈਸਕ 10-07-2026

ਸਾਹਨੇਵਾਲ, 9 ਜੁਲਾਈ (ਹਨੀ ਚਾਠਲੀ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਲੱਕੀ ਸੰਧੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਦੌਰਾਨ ਹਲਕਾ ਸਾਹਨੇਵਾਲ ‘ਚ ਕਾਂਗਰਸ ਪਾਰਟੀ ਦੀ ਸਥਿਤੀ ਸੰਬੰਧੀ ਜਾਣੂੰ ਕਰਵਾਇਆ। ਇਸ ਸੰਬੰਧੀ ਸੰਧੂ ਨੇ ਦੱਸਿਆ ਕਿ ਭੁਪੇਸ਼ ਬਘੇਲ ਨੇ ਹਲਕਾ ਸਾਹਨੇਵਾਲ ਦੇ ਬੂਥ ਪੱਧਰ ‘ਤੇ ਕਾਂਗਰਸ ਪਾਰਟੀ ਦੀ ਪਿਛਲੀ ਕਾਰਗੁਜ਼ਾਰੀ ਅਤੇ ਮੌਜੂਦਾ ਹਾਲਾਤ ਸੰਬੰਧੀ ਵੀ ਉਨ੍ਹਾਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਨੌਜਵਾਨ ਆਗੂਆਂ ਨੂੰ ਆਗਾਮੀ ਚੋਣਾਂ ‘ਚ ਟਿਕਟਾਂ ਦੇਵੇਗੀ। ਦੱਸਣਯੋਗ ਹੈ ਕਿ ਹਲਕਾ ਸਾਹਨੇਵਾਲ ਵਿਚ ਲੱਕੀ ਸੰਧੂ ਪਿਛਲੇ ਲੰਮੇ ਸਮੇਂ ਤੋਂ ਪਿੰਡ ਤੇ ਕਸਬਿਆਂ ‘ਚ ਲੋਕਾਂ ਨਾਲ ਵਿਚਰ ਰਹੇ ਹਨ ਤੇ ਮੌਜੂਦਾ ਦੌਰ ‘ਚ ਕਾਂਗਰਸ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ। ਸੰਧੂ ਨੇ ਹਲਕਾ ਸਾਹਨੇਵਾਲ ‘ਚ ਜ਼ਮੀਨੀ ਪੱਧਰ ‘ਤੇ ਮਿਹਨਤ ਕਰਦਿਆਂ ਹਲਕੇ ਦੇ ਹਰ ਪਿੰਡ ‘ਚ ਕਾਂਗਰਸ ਪਾਰਟੀ ਦਾ ਸੰਗਠਨ ਬਣਾ ਲਿਆ ਹੈ ਤੇ ਉਨ੍ਹਾਂ ਨਾਲ ਨੌਜਵਾਨਾਂ ਦੇ ਹੋਣ ਦੇ ਨਾਲ-ਨਾਲ ਵਧੇਰੇ ਉਮਰ ਦੇ ਵਿਅਕਤੀ ਵੀ ਉਨ੍ਹਾਂ ਨਾਲ ਜੁੜ ਰਹੇ ਹਨ। ਇਸ ਸੰਬੰਧੀ ਲੱਕੀ ਸੰਧੂ ਨੇ ਦਸਿਆ ਕਿ ਉਹ ਕਾਂਗਰਸ ਪਾਰਟੀ ਨੂੰ ਸਮਰਪਿਤ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਆਉਣ ਵਾਲੇ ਦਿਨਾਂ ‘ਚ ਕਾਂਗਰਸ ਪਾਰਟੀ ਉਨ੍ਹਾਂ ਦੀ ਮਿਹਨਤ ‘ਤੇ ਮੋਹਰ ਲਗਾਏਗੀ। ਲੱਕੀ ਸੰਧੂ ਨੇ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਵਾਂਗੇ। ਹਲਕਾ ਸਾਹਨੇਵਾਲ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ ਕਿ ਸਾਹਨੇਵਾਲ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਆਵਾਜ਼ ਬੁਲੰਦ ਕੀਤੀ ਜਾਵੇਗੀ।

ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਦਾ ਕਰਾਂਗੇ ਡਟਵਾਂ ਵਿਰੋਧ-ਆਨੰਦ ਅਗਲੀ ਖ਼ਬਰ ਨਵੀਂ ਕੌਂਸਲ ਦੀ ਮੀਟਿੰਗ ਸੀਨੀਅਰ ਪ੍ਰਧਾਨ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ, ਮੰਤਰੀ ਸੌਂਦ ਨੇ ਮੀਟਿੰਗ ’ਚ ਪਾਸ ਮਤਿਆਂ ਬਾਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।