08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਮਰਾਲਾ ਹਲਕੇ ਅੰਦਰ ਰਾਜਾ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਮਜ਼ਬੂਤੀ ਵੱਲ-ਬੱਬਲੂ ਬਗ਼ਲੀ

ਅਜੀਤ ਡੈਸਕ 11-07-2026
ਬੀਜਾ, 10 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਅੱਜ ਹਰ ਵਰਗ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੁੱਖ ਮੋੜਨ ਲੱਗ ਪਏ ਹਨ। ਸੂਬੇ ਅੰਦਰ ਅਮਨ ਅਮਾਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ। ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਿਆ ਹੈ। ਜਿਸ ਕਰ ਕੇ ਲੋਕ ਪੰਜਾਬ ਵਿਚ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਲੋਕ ਮਨ ਬਣਾਈ ਬੈਠੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਦੀਪ ਸਿੰਘ ਬੱਬਲੂ ਬਾਵਾ ਯੂਥ ਆਗੂ ਨੇ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਜਿਤਾਉਣ ਵਿਚ ਪੰਜਾਬ ਦੇ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੋਵੇਗੀ। ਉਨ੍ਹਾਂ ਨੇ ਕਿਹਾ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਆਪਣੇ ਰਾਜਕਾਲ ਦੌਰਾਨ ਪੰਜਾਬ ਵਿਚ ਅਮਨ-ਸ਼ਾਂਤੀ, ਨੌਜਵਾਨਾਂ ਲਈ ਰੁਜ਼ਗਾਰ, ਸਿੱਖਿਆ, ਸਿਹਤ ਸਹੂਲਤਾਂ, ਖੇਡਾਂ ਅਤੇ ਵਿਕਾਸ ਦੇ ਖੇਤਰ ਵਿਚ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਪੰਜਾਬ ਨੂੰ ਹਰ ਪੱਖ ਤੋਂ ਮਜ਼ਬੂਤ ਅਤੇ ਮੋਹਰੀ ਸੂਬਾ ਬਣਾਉਣ ਲਈ ਯਤਨ ਕੀਤੇ ਹਨ, ਜਿਸ ਕਰ ਕੇ ਅੱਜ ਵੀ ਲੋਕ ਕਾਂਗਰਸ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਯਾਦ ਕਰ ਰਹੇ ਹਨ। ਸੰਦੀਪ ਸਿੰਘ ਬੱਬਲੂ ਬਾਵਾ ਨੇ ਕਿਹਾ ਕਿ ਹਲਕਾ ਸਮਰਾਲਾ ਵਿਚ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਨਾਲ ਵੱਧ ਰਹੀ ਹੈ। ਸਮਰਾਲਾ ਸੀਟ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ,ਦਰਸ਼ਨ ਸਿੰਘ ਦਰਸ਼ੀ, ਰਾਮਪਾਲ ਸਿੰਘ ਕਾਲਾ, ਡਾਕਟਰ ਕੁੱਕੂ, ਨੇਤਰ ਸਿੰਘ ਸਾਬਕਾ ਸਰਪੰਚ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦਿਨ ਦਿਹਾੜੇ ਸਕੂਟਰੀ ਚੋਰੀ ਕਰ ਕੇ ਹੋਏ ਫ਼ਰਾਰ ਅਗਲੀ ਖ਼ਬਰ ਸਾਂਝੇ ਫ਼ਰੰਟ ਵਲੋਂ 17 ਜੁਲਾਈ ਦੇ ਚੰਡੀਗੜ੍ਹ ਧਰਨੇ ਵਿਚ ਪਾਵਰਕਾਮ ਪੈਨਸ਼ਨਰਜ਼ ਐਸੋ. ਸਮਰਾਲਾ ਕਰੇਗੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।