12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਧਾਇਕ ਸੰਗੋਵਾਲ ਵਲੋਂ ਡਾ. ਭੀਮਰਾਓ ਅੰਬੇਡਕਰ ਦੇ ਬੁੱਤ ਦੇ ਸ਼ੀਸ਼ੇ ਤੋੜੇ ਜਾਣ ਦੀ ਨਿਖੇਧੀ

ਅਜੀਤ ਡੈਸਕ 15-07-2026
ਡੇਹਲੋਂ, 14 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)- ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਜਲੰਧਰ ਬਾਈਪਾਸ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜ-ਛਾੜ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਵੇਂ ਪੁਲਿਸ ਵਲੋਂ ਸੀ. ਸੀ. ਟੀ. ਵੀ ਕੈਮਰਿਆਂ ਦੀ ਮਦਦ ਨਾਲ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਜੇਕਰ ਜਾਣਬੁੱਝ ਕੇ ਸ਼ਰਾਰਤੀ ਅਨਸਰਾਂ ਵਲੋਂ ਆਦਮਕੱਦ ਬੁੱਤ ਦੇ ਸ਼ੀਸ਼ੇ ਤੋੜੇ ਗਏ, ਤਾਂ ਉਹ ਬਖ਼ਸ਼ੇ ਨਹੀ ਜਾਣਗੇ। ਵਿਧਾਇਕ ਸੰਗੋਵਾਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਹਿਤੈਸ਼ੀ ਕੰਮਾਂ ਤੋਂ ਘਬਰਾਏ ਕੁੱਝ ਲੋਕ ਜਾਣਬੁੱਝ ਕੇ ਅਜਿਹੀਆਂ ਘਿਣਾਉਣੀਆਂ ਕਾਰਵਾਈਆਂ ਨੂੰ ਅੰਜਾਮ ਦੇ ਕੇ ਸੂਬੇ ਅੰਦਰ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ, ਪਰ ਸਰਕਾਰ ਪੂਰੀ ਸੁਹਿਰਦਤਾ ਨਾਲ ਸੂਬੇ ਅੰਦਰ ਅਮਨ ਸ਼ਾਂਤੀ ਦੀ ਬਹਾਲੀ ਲਈ ਕੰਮ ਕਰ ਰਹੀ ਹੈ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀ ਜਾਵੇਗਾ।
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ ਕੁਇਜ਼ ਮੁਕਾਬਲੇ ਦਾ ਆਯੋਜਨ ਅਗਲੀ ਖ਼ਬਰ ਗੱਡੀ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।