ਡੇਹਲੋਂ, 14 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਪਿੰਡ ਸ਼ੰਕਰ ਵਿਖੇ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਸ਼ਿਰਕਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਸਮੇਂ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਆਪਸੀ ਏਕਤਾ ਅਤੇ ਮਜ਼ਬੂਤ ਸੰਗਠਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਵੀ ਮਜ਼ਬੂਤ ਕਰਨ ਕੀਤਾ ਜਾਵੇਗਾ। ਹਲਕਾ ਇੰਚਾਰਜ ਸਿਮਕ ਨੇ ਕਿਹਾ ਕਿ ਪਿੰਡਾਂ ਅੰਦਰ ਸਮੂਹ ਵਰਗਾਂ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦੇ ਸੰਕੇਤ ਮਿਲ ਰਹੇ ਹਨ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਹਰ ਪਾਰਟੀ ਅਹੁਦੇਦਾਰ ਨਾਲ ਸੰਪਰਕ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਕਿ ਟਕਸਾਲੀ ਆਗੂਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ। ਹਲਕਾ ਇੰਚਾਰਜ ਸਿਮਕ ਨੇ ਦਾਅਵਾ ਕਰਦਿਆਂ ਕਿਹਾ ਕਿ ਸਾਰੇ ਵਰਗਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ, ਤਾਂ ਕਿ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਇਸ ਸਮੇਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਹਲਕਾ ਗਿੱਲ ਨਿਵਾਸੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਜਿਤਾਉਣ ਲਈ ਪੱਬਾਂ ਭਾਰ ਹਨ, ਤਾਂ ਕਿ ਹਲਕੇ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਸਮੇਂ ਸਾਬਕਾ ਸਰਪੰਚ ਤੇਜਿੰਦਰ ਸਿੰਘ ਢੋਡੇ, ਸਾਬਕਾ ਸਰਪੰਚ ਅਵਤਾਰ ਸਿੰਘ ਲਲਾ, ਮੇਵਾ ਸਿੰਘ ਸ਼ੰਕਰ, ਮਨਦੀਪ ਸਿੰਘ ਜਵੰਦਾ, ਜਗਜੀਤ ਸਿੰਘ, ਪ੍ਰੀਤਮ ਸਿੰਘ, ਪੰਚ ਜਗਜੀਤ ਸਿੰਘ, ਪੰਚ ਪਲਵਿੰਦਰ ਸਿੰਘ, ਪ੍ਰਿੰਸੀਪਲ ਨਾਜ਼ਰ ਸਿੰਘ, ਕੇਸਰ ਸਿੰਘ, ਧਰਮਪਾਲ ਸਿੰਘ, ਬੰਤ ਸਿੰਘ, ਪੰਚ ਪਰਮਜੀਤ ਕੌਰ, ਬਲਦੇਵ ਕੌਰ, ਬੀਬੀ ਬਲਵਿੰਦਰ ਕੌਰ, ਕੁਲਵੰਤ ਕੌਰ, ਹਰਜੀਤ ਕੌਰ, ਸੁਖਦੇਵ ਕੌਰ, ਸਤਬੀਰ ਸਿੰਘ ਸਮੇਤ ਹੋਰ ਹਾਜ਼ਰ ਸਨ।