18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਬੱਚੇ ਦੀ ਮੌਤ

ਅਜੀਤ ਡੈਸਕ 16-07-2026
ਕੁਹਾੜਾ, 15 ਜੁਲਾਈ (ਸੰਦੀਪ ਸਿੰਘ ਕੁਹਾੜਾ)–ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਸਾਲੂ ਭੈਣੀ ਵਿੱਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ 3 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ ਜਿਸਦੀ ਪਹਿਚਾਣ ਸਮਰਦੀਪ ਸਿੰਘ ਪੁੱਤਰ ਹਰਮੇਸ਼ ਵਜੋਂ ਹੋਈ ਹੈ। ਇਸ ਦਰਦਨਾਕ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਵਿੱਚ ਦੁੱਖ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਰਮੇਸ਼ ਸਿੰਘ ਦੀ ਧੀ ਰਮਨਦੀਪ ਕੌਰ ਕੜਿਆਣਾ ਵਿਖੇ ਇਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਉਸ ਦੀ ਮਾਤਾ ਅਮਨਦੀਪ ਕੌਰ ਆਪਣੀ ਧੀ ਨੂੰ ਸਕੂਲ ਬੱਸ ’ਤੇ ਚੜ੍ਹਾਉਣ ਲਈ ਸੜਕ ’ਤੇ ਗਈ, ਇਸ ਦੌਰਾਨ ਛੋਟਾ ਬੱਚਾ ਸਮਰਦੀਪ ਸਿੰਘ ਵੀ ਆਪਣੀ ਮਾਤਾ ਨਾਲ ਗਿਆ ਹੋਇਆ ਸੀ। ਜਦੋਂ ਸਕੂਲ ਬੱਸ ਆਈ ਤਾਂ ਲੜਕੀ ਨੂੰ ਬੱਸ ਵਿੱਚ ਬਿਠਾ ਦਿੱਤਾ ਗਿਆ। ਇਸ ਤੋਂ ਬਾਅਦ ਸਮਰਦੀਪ ਸਿੰਘ ਆਪਣੀ ਮਾਤਾ ਦੀ ਉਂਗਲ ਫੜ ਕੇ ਬੱਸ ਦੇ ਅੱਗੋ ਲੰਘ ਰਿਹਾ ਸੀ ਕਿ ਅਚਾਨਕ ਬੱਸ ਚਾਲਕ ਨੇ ਵਾਹਨ ਚਲਾ ਦਿੱਤਾ। ਇਸ ਕਾਰਨ ਬੱਸ ਦੇ ਟਾਇਰ ਹੇਠਾਂ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਨੂੰ ਕੁੱਝ ਕਿੱਲੋਮੀਟਰ ਦੀ ਦੂਰੀ ’ਤੇ ਜਾ ਕੇ ਪਿੰਡ ਦੇ ਲੋਕਾਂ ਵੱਲੋਂ ਘੇਰ ਲਿਆ ਗਿਆ। ਦੁਰਘਟਨਾ ਦੀ ਸੂਚਨਾ ਮਿਲਣ ’ਤੇ ਕੂੰਮਕਲਾਂ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ। ਪੁਲਸ ਅਧਿਕਾਰੀ ਹੌਲਦਾਰ ਜਗਤਾਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਚਾਲਕ ਨਵਦੀਪ ਸਿੰਘ ਵਾਸੀ ਗਰਚਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਖੰਨਾ ਦੀ ਮੀਟਿੰਗ- ਆਤਿਸ਼ ਪਾਇਲਵੀ ਦੀ ਕਿਤਾਬ ‘ਸੁਰਖ਼ਾਬ ਦੇ ਪਰ’ ਕੀਤੀ ਲੋਕ ਅਰਪਣ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਮੰਗਾਂ ਨਾ ਮੰਨਣ ’ਤੇ ਜਗਰਾਉਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।