18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ’ਤੇ 5 ਰੋਜ਼ਾ ਮਹਾਨ ਧਾਰਮਿਕ ਸਮਾਗਮ ਮਾਣੂੰਕੇ ’ਚ ਅੱਜ ਤੋਂ ਹੋਣਗੇ ਆਰੰਭ

ਅਜੀਤ ਡੈਸਕ 16-07-2026
ਹਠੂਰ, 15 ਜੁਲਾਈ (ਜਸਵਿੰਦਰ ਸਿੰੰਘ ਛਿੰਦਾ)-ਨਾਨਕਸਰ ਸੰਪਰਦਾਇ ਦੇ ਦੂਜੇ ਮੁਖੀ ਮਹਾਂਪੁਰਸ਼ ਸੰਤ ਬਾਬਾ ਈਸ਼ਰ ਸਿੰਘ ਤੋਂ ਵਰੋਸਾਇ ਸੱਚਖੰਡਵਾਸੀ ਮਹਾਂਪੁਰਸ਼ ਸੰਤ ਬਾਬਾ ਨਰਾਇਣ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਜਨਮ ਨਗਰ ਪਿੰਡ ਮਾਣੂੰਕੇ ਵਿਖੇ ਗੁਰਦੁਆਰਾ ਜੌੜੀਆਂ ਸਾਹਿਬ ਅਤੇ ਗੁਰਦੁਆਰਾ ਢੰਡਿਆਣਾ ਸਾਹਿਬ ਵਿਖੇ 16 ਜੁਲਾਈ ਤੋਂ 20 ਜੁਲਾਈ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਜਾ ਰਹੇ 5 ਰੋਜ਼ਾ ਧਾਰਮਿਕ ਸਮਾਗਮਾਂ ਦੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਪਿੰਡ ਮਾਣੂੰਕੇ ਦੇ ਗੁਰਦੁਆਰਾ ਜੌੜੀਆਂ ਸਾਹਿਬ ਵਿਖੇ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ ਉੱਚੇਚੇ ਤੌਰ ’ਤੇ ਪੁੱਜੇ ਅਤੇ ਸਮਾਗਮਾਂ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਸਮੂਹ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੇਜਾ ਸਿੰਘ ਨਾਨਕਸਰ, ਭਾਈ ਜਸਵਿੰਦਰ ਸਿੰਘ ਬਿੰਦੀ ਨਾਨਕਸਰ ਵਾਲਿਆਂ ਨੇ ਦੱਸਿਆ ਕਿ ਗੁਰਦਆਰਾ ਜੌੜੀਆਂ ਸਾਹਿਬ ਅਤੇ ਗੁਰਦੁਆਰਾ ਢੰਡਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ 16 ਜੁਲਾਈ ਸੰਗਰਾਂਦ ਵਾਲੇ ਦਿਨ ਅਰੰਭ ਹੋਣਗੀਆਂ। ਇਸ ਦੌਰਾਨ ਰਾਤ ਦੇ ਦੀਵਾਨ ਸਜਾਏ ਜਾਇਆ ਕਰਨਗੇ। ਸ੍ਰੀ ਅਖੰਡ ਪਾਠਾਂ ਦੀ ਪ੍ਰਕਾਸ਼ ਪਹਿਲੀ ਲੜੀ ਦੇ ਭੋਗ 18 ਜੁਲਾਈ ਨੂੰ ਪੈਣਗੇ ਅਤੇ ਇਸੇ ਦਿਨ ਦੂਜੀ ਲੜੀ ਦੇ ਪਾਠ ਪ੍ਰਕਾਸ਼ ਹੋਣਗੇ, ਜਿਨ੍ਹਾਂ ਦੇ ਭੋਗ 20 ਜੁਲਾਈ ਨੂੰ ਪੈਣਗੇ। 19 ਜੁਲਾਈ ਨੂੰ ਰੈਣ ਸਬਾਈ ਕੀਰਤਨ ਸਮਾਗਮ ਹੋਵੇਗਾ ਅਤੇ 20 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ ਰੇਖ ਹੇਠ ਗੁਰਦੁਆਰਾ ਢੰਡਿਆਣਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਜੋ ਨਗਰ ਦੀ ਪਰਿਕਰਮਾ ਕਰਦੇ ਗੁਰਦੁਆਰਾ ਜੌੜੀਆਂ ਸਾਹਿਬ ਪੁੱਜੇਗਾ ਅਤੇ ਇੱਥੇ ਸਮੁੱਚੀ ਸਮਾਪਤੀ ਤੋਂ ਪਹਿਲਾਂ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ।
ਪਿਛਲੀ ਖ਼ਬਰ ਸਰਕਲ ਮਲਕ ਦੇ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।