19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਹਾਇਕ ਥਾਣੇਦਾਰ ਸੁਦਾਗਰ ਸਿੰਘ ਦਾ ਡੀ. ਆਈ. ਜੀ ਲੁਧਿਆਣਾ ਰੇਂਜ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 16-07-2026
ਦੋਰਾਹਾ, 15 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਪੁਲਿਸ ਥਾਣਾ ਦੋਰਾਹਾ ਵਿਖੇ ਤਾਇਨਾ ਸਹਾਇਕ ਥਾਣੇਦਾਰ ਸੁਦਾਗਰ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਇਮਾਨਦਾਰੀ, ਮਿਹਨਤ ਅਤੇ ਜਨਤਾ ਪ੍ਰਤੀ ਸਮਰਪਿਤ ਭਾਵਨਾ ਨਾਲ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ, ਡੀ. ਆਈ. ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਐੱਸ. ਐੱਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆਂ ਅਤੇ ਐਸ. ਪੀ. ਖੰਨਾ ਹਰਪਿੰਦਰ ਕੌਰ ਗਿੱਲ, ਡੀ. ਐਸ. ਪੀ. ਪਾਇਲ ਹਰਮਨਦੀਪ ਸਿੰਘ ਚੀਮਾ ਅਤੇ ਇੰਚਾਰਜ ਥਾਣਾ ਦੋਰਾਹਾ ਇੰਸਪੈਕਟਰ ਆਕਾਸ਼ ਦੱਤ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਹਾਇਕ ਥਾਣੇਦਾਰ ਸੁਦਾਗਰ ਸਿੰਘ ਨੇ ਡੀ. ਆਈ. ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਅਤੇ ਐਸ. ਐਸ. ਪੀ ਖੰਨਾ ਡਾ.ਦਰਪਣ ਆਹਲੂਵਾਲੀਆਂ ਸਮੇਤ ਸਮੂਹ ਉੱਚ ਅਫ਼ਸਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ’ਚ ਵੱਡਾ ਉਤਸ਼ਾਹ : ਰਸ਼ਪਾਲ ਮੀਲੂ ਅਗਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਿਚ ਕਰਵਾਈ ਇਨਵੈਸਟੀਚਰ ਸੈਰੇਮਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।