19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕੇਂਦਰ ਸਰਕਾਰ ‘ਸਤਲੁਜ’ ਫ਼ਿਲਮ ’ਤੇ ਲਗਾਈ ਪਾਬੰਦੀ ਤੁਰੰਤ ਵਾਪਸ ਲਵੇ – ਗੁਰਦੀਪ ਸਿੰਘ ਅੜੈਚਾਂ

ਅਜੀਤ ਡੈਸਕ 16-07-2026
ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਜਦੋਂ ਸੰਸਾਰ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਵੱਡੇ ਪੱਧਰ ’ਤੇ ਹੁੰਦੀ ਹੈ ਤਾਂ ਦੇਸ਼ ਅੰਦਰ ਘੱਟ ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗੈਰ ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈ੍ਚਾਂ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਬਾਰੇ ਬਣਾਈ ਗਈ ਫ਼ਿਲਮ ‘ਸਤਲੁਜ’ ਲੋਕਾਂ ਨੂੰ ਜ਼ਰੂਰ ਦਿਖਾਈ ਜਾਣੀ ਚਾਹੀਦੀ ਹੈ ਤਾਂ ਜੋ ਉਸ ਦੌਰ ਦਾ ਸੱਚ ਲੋਕਾਂ ਸਾਹਮਣੇ ਆ ਸਕੇ, ਜੋ ਪੰਜਾਬੀਆਂ ਦੇ ਜ਼ਖ਼ਮਾਂ ਨੂੰ ਬਿਆਨਦਾ ਹੈ। ਭਾਈ ਜਸਵੰਤ ਸਿੰਘ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀ ਜਾ ਸਕਦਾ। ਅਕਾਲੀ ਆਗੂ ਗੁਰਦੀਪ ਸਿੰਘ ਅੜੈ੍ਚਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦਿਲਜੀਤ ਦੁਸਾਂਝ ਦੀ ਪੰਜਾਬੀ ਫ਼ਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਤੁਰੰਤ ਵਾਪਸ ਲਈ ਜਾਵੇ ਅਤੇ ਫ਼ਿਲਮ ਨੂੰ ਮੁੜ ਦਰਸ਼ਕਾਂ ਲਈ ਉਪਲਬਧ ਕਰਵਾਇਆ ਜਾਵੇ। ਇਸ ਸਮੇਂ ਮਨਜੀਤ ਸਿੰਘ ਮਾਨ ਰਾਮਪੁਰ, ਤਰਨਵੀਰ ਸਿੰਘ ਅੜੈਚਾਂ, ਅਮਨਦੀਪ ਸਿੰਘ ਕੱਦੋਂ, ਗੁਰਤੇਜ ਸਿੰਘ ਗੋਸਲ, ਦਲਵੀਰ ਸਿੰਘ ਔਲਖ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ 21-22 ਜੁਲਾਈ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਅਗਲੀ ਖ਼ਬਰ ਸਰਕਲ ਪ੍ਰਧਾਨ ਲਹਿਰਾ ਵਲੋਂ ਪਿੰਡ ਘਵੱਦੀ ਵਿਖੇ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।