08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਡੀ.ਟੀ. ਐੱਫ. ਦੀ ਅਗਵਾਈ ਵਿਚ ਅਧਿਆਪਕਾਂ ਵਲੋਂ ਹੰਬੜਾਂ ’ਚ ਰੋਸ ਪ੍ਰਦਰਸ਼ਨ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ ਚੰਡੀਗੜ੍ਹ ਰੱਖੀ ਰੈਲੀ ’ਚ ਅਧਿਆਪਕ ਜ਼ਰੂਰ ਪੁੱਜਣ-ਬਾਸੀਆਂ

ਅਜੀਤ ਡੈਸਕ 18-07-2026

ਹੰਬੜਾਂ, 17 ਜੁਲਾਈ (ਮੇਜਰ ਹੰਬੜਾਂ)-ਪੰਜਾਬ ਸਰਕਾਰ ਦੁਆਰਾ 17-7-2020 ਦੇ ਪੱਤਰ, ਜਿਸ ਨਾਲ ਮੁਲਾਜਮਾਂ ਦੀ ਵੱਡੇ ਪੱਧਰ ਤੇ ਤਨਖ਼ਾਹਾਂ ਵਿਚ ਕਟੌਤੀ ਹੋਈ ਹੈ ਨੂੰ ਰੱਦ ਕਰਵਾਉਣ , ਮੁਲਾਜ਼ਮ ਮੰਗਾਂ ਜਿਨ੍ਹਾਂ ਵਿਚ 18 ਪ੍ਰਤੀਸ਼ਤ ਡੀ.ਏ,ਪੇਂਡੂ ਭੱਤਾ ਬਹਾਲ ਕਰਵਾਉਣ ਦੇ ਨਾਲ-ਨਾਲ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਲੈ ਕੇ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਚੰਡੀਗੜ੍ਹ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿਚ ਹੋ ਰਹੇ ਪੱਤਰ ਸਾੜਨ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੀ ਅਗਵਾਈ ਵਿਚ ਤਲਵੰਡੀ ਨੌ ਅਬਾਦ, ਹੰਬੜਾਂ ’ਚ ਅਧਿਆਪਕਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ 17-7-2020 ਦੇ ਪੱਤਰ ਦੀਆਂ ਕਾਪੀਆਂ ਸਾੜੀਆਂ।ਇਸ ਮੌਕੇ ਡੀ.ਟੀ.ਐੱਫ ਦੇ ਜ਼ਿਲ੍ਹਾ ਮੁਲਾਜ਼ਮ ਆਗੂ ਬਲਵੀਰ ਸਿੰਘ ਬਾਸੀਆਂ ਨੇ ਦੱਸਿਆ ਕਿ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਉਣਾ, ਮਾਣਭੱਤਾ ਵਰਕਰਾਂ ਉੱਪਰ ਘੱਟੋ ਘੱਟ ਉਜ਼ਰਤਾਂ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਲਾਗੂ ਕਰਵਾਉਣ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਵਾਉਣ, ਕੱਟੇ ਭੱਤੇ ਲਾਗੂ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਅੱਜ ਇਹ ਰੋਸ਼ ਪ੍ਰਦਰਸ਼ਨ ਕੀਤੇ ਗਏ ਹਨ। ਮੁਲਾਜ਼ਮ ਆਗੂ ਬਾਸੀਆਂ ਨੇ ਕਿਹਾ ਕਿ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ’ਚ ਜ਼ਿਲ੍ਹਾ ਲੁਧਿਆਣਾ ਦੇ ਅਧਿਆਪਕਾਂ ਵੱਡੀ ਪੱਧਰ ’ਤੇ ਸ਼ਮੂਲੀਅਤ ਜ਼ਰੂਰ ਕਰਨ। ਇਸ ਰੋਸ ਪ੍ਰਦਰਸ਼ਨ ਸਮੇਂ ਮਾ. ਜਸਪਾਲ ਸਿੰਘ ਸੈਂਟਰ ਹੈੱਡ ਟੀਚਰ, ਮਾ. ਹਰਜਿੰਦਰ ਸਿੰਘ ਔਲਖ ਰਾਣਕੇ, ਮਾ. ਇੰਦਰਜੀਤ ਸਿੰਘ ਘਮਣੇਵਾਲ, ਹਰਜਿੰਦਰ ਕੌਰ ਆਂਗਨਵਾੜੀ ਵਰਕਰ, ਗੁਰਮੀਤ ਕੌਰ, ਜੋਗਿੰਦਰ ਕੌਰ, ਪਰਮਜੀਤ ਕੌਰ ਤੇ ਕੁਲਦੀਪ ਕੌਰ ਮਿਡ ਡੇ ਮੀਲ ਵਰਕਰ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ।

ਪਿਛਲੀ ਖ਼ਬਰ ਕੈਪਟਨ ਸੰਧੂ ਤੇ ਰਵੀ ਪੱਬੀਆਂ ਨੇ ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਪਿੰਡ ਅੱਚਰਵਾਲ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ’ ਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਲਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।