11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਵਿੱਚ ਮਹਾਂਪ੍ਰਗਿਆ ਸਕੂਲ ਨੇ ਮੱਲਾਂ ਮਾਰੀਆਂ

ਅਜੀਤ ਡੈਸਕ 18-07-2026
ਜਗਰਾਉਂ, 17 ਜੁਲਾਈ (ਵਿਨੋਦ ਕੁਮਾਰ)-ਮਹਾਂਪ੍ਰਗਿਆ ਸਕੂਲ ਦੇ ਖਿਡਾਰੀਆਂ ਨੇ ਸੀ.ਆਈ.ਐੱਸ.ਸੀ. ਦੇ ਜ਼ਿਲ੍ਹਾ ਪੱਧਰੀ ਜ਼ੋਨਲ ਫੁੱਟਬਾਲ ਟੂਰਨਾਮੈਂਟ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚੋਂ ਲੜਕਿਆਂ ਦੀਆਂ ਟੀਮਾਂ ਨੇ ਅੰਡਰ-14 ਅਤੇ ਅੰਡਰ-17 ਵਿੱਚ ਪਹਿਲਾ ਸਥਾਨ ਅਤੇ ਅੰਡਰ-19 ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਫੁੱਟਬਾਲ ਕੋਚ ਸ: ਇਕਬਾਲ ਸਿੰਘ ਨੇ ਦੱਸਿਆ ਕਿ ਅੰਡਰ -14 ਦੇ ਫਾਈਨਲ ਦੇ ਫਸਵੇਂ ਮੁਕਾਬਲੇ ਵਿੱਚ ਮਹਾਂਪ੍ਰਗਿਆ ਸਕੂਲ ਦੀ ਟੀਮ ਨੇ ਸਤਪਾਲ ਮਿੱਤਲ ਸਕੂਲ ਲੁਧਿਆਣਾ ਦੀ ਟੀਮ ਨੂੰ 2-0 ਨਾਲ ਹਰਾ ਕੇ ਟਰਾਫ਼ੀ ’ਤੇ ਆਪਣਾ ਕਬਜ਼ਾ ਕੀਤਾ। ਇਸੇ ਤਰ੍ਹਾਂ ਹੀ ਅੰਡਰ-17 ਲੜਕਿਆਂ ਦੇ ਵਰਗ ਵਿੱਚ ਵੀ ਮਹਾਂਪ੍ਰਗਿਆ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਫਾਈਨਲ ਮੁਕਾਬਲੇ ਵਿੱਚ ਸਤਪਾਲ ਮਿੱਤਲ ਸਕੂਲ ਲੁਧਿਆਣਾ ਦੇ ਟੀਮ ਨੂੰ 4-0 ਨਾਲ ਹਰਾਇਆ। ਅੰਡਰ-19 ਵਰਗ ਦੇ ਮੁਕਾਬਲੇ ਵਿੱਚ ਵੀ ਸਕੂਲ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ। ਇਸ ਪ੍ਰਕਾਰ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਦੋ ਟਰਾਫੀਆਂ ਆਪਣੇ ਨਾਂਅ ਕੀਤੀਆਂ। ਇਸ ਮੌਕੇ ਸਕੂਲ ਡਾਇਰੈਕਟਰ ਵਿਸ਼ਾਲ ਜੈਨ ਨੇ ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਸਕੂਲ ਦਾ ਨਾਂਅ ਰੌਸ਼ਨ ਕਰਨ ਅਤੇ ਹੋਰਨਾ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਫੁੱਟਬਾਲ ਕੋਚ ਸਰਦਾਰ ਇਕਬਾਲ ਸਿੰਘ ਦੀ ਵੀ ਪ੍ਰਸੰਸਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਕੌਰ ਵਰਮਾ, ਖੇਡ ਵਿਭਾਗ ਮੁਖੀ ਮਨਜੀਤ ਇੰਦਰ, ਬਲਜੀਤ ਸਿੰਘ, ਪ੍ਰੀਤਇੰਦਰ, ਸਨਪ੍ਰੀਤ ਸਿੰਘ, ਨਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਸੈਨਿਕ ਅਧਿਕਾਰੀ ਸਵ. ਮੋਹਣ ਸਿੰਘ ਘਮਣੇਵਾਲ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬਹਿਬਲ ਕਲਾਂ ਕੋਲੀ ਕਾਂਡ ਮਾਮਲੇ ’ਚ ਸਿਟ ਸਮਾਂਬੱਧ ਜਾਂਚ ਕਰੇ- ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।