14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 19-07-2026

ਡੇਹਲੋਂ, 18 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਸਿੰਘ ਦੀ ਪ੍ਰਧਾਨਗੀ ਹੇਠ ਫੱਲੇਵਾਲ ਵਿਖੇ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ 22 ਜੁਲਾਈ ਨੂੰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਤੇ ਹੋਰ ਕਿਸਾਨਾਂ ਦੀਆਂ ਮੰਗਾਂ ਲਈ ਤਿੰਨ ਟੋਲ ਪਲਾਜੇ ਲਾਡੋਵਾਲ, ਘੁਲਾਲ ਤੇ ਚੌਕੀਮਾਨ 12 ਤੋਂ 3 ਵਜੇ ਤੱਕ ਮੁਫ਼ਤ ਕਰਨ ਵਿਚ ਲਗਾਏ ਜਾ ਰਹੇ ਧਰਨਿਆਂ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਸਮੇਂ ਆਗੂਆਂ ਕਿਹਾ ਕਿ ਅਮਰੀਕਾ ਦੇ ਦਾਬੇ ਹੇਠ ਨੀਤੀਆਂ ਲਾਗੂ ਕਰਵਾਉਣ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਝੁਕ ਚੁੱਕੀ ਹੈ ਅਤੇ ਇਸ ਨਾਲ ਕਿਸਾਨ, ਮਜ਼ਦੂਰ, ਮੁਲਾਜ਼ਮ ਤਬਾਹ ਹੋ ਜਾਣਗੇ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਇਸ ਖ਼ਿਲਾਫ਼ ਰੋਸ ਪ੍ਰਗਟ ਕਰਨ ਦੇ ਲਈ 22 ਜੁਲਾਈ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਟੋਲ ਪਲਾਜ਼ਿਆਂ ‘ਤੇ ਪਹੁੰਚਣ ਦੀ ਅਪੀਲ ਕੀਤੀ। ਇਸ ਸਮੇਂ ਮਨਰੇਗਾ ਮੁਲਾਜ਼ਮਾਂ ‘ਤੇ ਅੰਨ੍ਹੇਵਾਹ ਤਸ਼ੱਦਦ ਕਰਨ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਸਰਕਾਰ ਨੂੰ ਵਾਅਦਾ ਪੂਰਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਬਿਜਲੀ ਦੀ ਕਿੱਲਤ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਦੱਸਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਸਪਲਾਈ ਵਧ ਰਹੀ ਮੰਗ ਨੂੰ ਲੈ ਕੇ ਸਰਕਾਰ ਨੂੰ ਇਸ ਦਾ ਪ੍ਰਬੰਧ ਅਗਾਊਂ ਕਰਨਾ ਚਾਹੀਦਾ ਸੀ। ਇਸ ਸਮੇਂ ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ, ਦਰਸ਼ਨ ਸਿੰਘ ਫੱਲੇਵਾਲ, ਮਨਜੀਤ ਸਿੰਘ ਬੁਢੇਲ, ਨਾਜ਼ਰ ਸਿੰਘ ਸਿਆੜ, ਦਵਿੰਦਰ ਸਿੰਘ ਸਿਰਥਲਾ, ਗੁਰਦੇਵ ਸਿੰਘ ਨਾਰੰਗਵਾਲ, ਬਲਵਿੰਦਰ ਸਿੰਘ ਸਮੇਤ ਕਿਸਾਨ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮਾਂ ’ਤੇ ਲਾਠੀਚਾਰਜ ਨਿੰਦਣਯੋਗ, ਹੱਕ ਮੰਗਦੇ ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਕੱਢਣਾ ਧੱਕੇਸ਼ਾਹੀ-ਡਾ.ਅਮਰ ਸਿੰ... ਅਗਲੀ ਖ਼ਬਰ ਮੰਤਰੀ ਸੌਂਦ ਦੀ ਪਹਿਲ ’ਤੇ ਖੰਨਾ ਦੇ 11 ਆਪ ਆਗੂ ਬਣੇ ਵੱਖ- ਵੱਖ ਬੋਰਡਾਂ ਦੇ ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।