15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਵਲੋਂ ਸਾਬਕਾ ਪ੍ਰਧਾਨ ਰੂਪ ਬਰਾੜ ਦੀ ਯਾਦ ਵਿੱਚ ਬੂਟੇ ਲਗਾਏ

ਅਜੀਤ ਡੈਸਕ 19-07-2026
ਦੋਰਾਹਾ, 18 ਜੁਲਾਈ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵੱਲੋਂ ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਦੀ ਅਗਵਾਈ ਵਿੱਚ ਸਵਰਗੀ ਸਾਬਕਾ ਪ੍ਰਧਾਨ ਰੂਪ ਬਰਾੜ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਦਿਆਂ ਨਹਿਰੀ ਵਿਭਾਗ ਦੇ ਸਹਿਯੋਗ ਨਾਲ ਇਲਾਕੇ ਵਿੱਚ ਅੰਬ, ਸ਼ਹਿਤੂਤ, ਅਮਰੂਦ, ਜਾਮਣ ਅਤੇ ਬਿੱਲ ਸਮੇਤ 101 ਫਲਦਾਰ ਬੂਟੇ ਲਗਾਏ ਗਏ। ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਸਕੂਲ ਡਾਇਰੈਕਟਰ ਰੁਪਿੰਦਰ ਕੌਰ ਬਰਾੜ, ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ ਨੇ ਕਿਹਾ ਕਿ ਸਾਬਕਾ ਪ੍ਰਧਾਨ ਰੂਪ ਬਰਾੜ ਹਮੇਸ਼ਾ ਕੁਦਰਤ ਅਤੇ ਮਨੁੱਖਤਾ ਨਾਲ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਦੇ ਜਨਮ ਦਿਨ ਤੇ ਨਿੱਘੀ ਯਾਦ ਨੂੰ ਸਾਰਥਿਕ ਬਣਾਉਣ ਅਤੇ ਆਉਣ ਵਾਲੀ ਪੀੜ੍ਹੀ ਨੂੰ ਹਰਾ-ਭਰਾ ਵਾਤਾਵਰਨ ਦੇਣ ਲਈ ਅੱਜ ਇਹ 101 ਬੂਟੇ ਲਗਾਏ ਗਏ ਹਨ।
ਪਿਛਲੀ ਖ਼ਬਰ ਭਾਈ ਗੁਰਜੀਤ ਸਿੰਘ ਹਰਿਉਂ ਦੇ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੀ. ਐੱਚ. ਸੈਂਟਰ ਕੂੰਮਕਲਾਂ ਵਲੋਂ ਡੇਂਗੂ ਬੁਖ਼ਾਰ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।