15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਾਈ ਗੁਰਜੀਤ ਸਿੰਘ ਹਰਿਉਂ ਦੇ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 19-07-2026
ਸਮਰਾਲਾ, 18 ਜੁਲਾਈ (ਕੁਲਵਿੰਦਰ ਸਿੰਘ)-ਸ੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਵਲੋਂ ਗੁਰਦੁਆਰਾ ਸ਼੍ਰੀ ਸੰਗਤ ਸਾਹਿਬ ਮਾਛੀਵਾੜਾ ਰੋਡ ਦੇ ਮੁੱਖ ਗ੍ਰੰਥੀ ਭਾਈ ਗੁਰਜੀਤ ਸਿੰਘ ਹਰਿਉਂ ਖੁਰਦ ਦੇ ਮਾਤਾ ਬਲਵੀਰ ਕੌਰ ਦੇ ਅਚਾਨਕ ਹੋਏ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਬੀਬੀ ਬਲਵੀਰ ਕੌਰ ਜੋ ਕਿ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ। ਇਲਾਕੇ ਦੀਆਂ ਵੱਖ-ਵੱਖ ਸਖਸ਼ੀਅਤਾਂ ਜਿਨ੍ਹਾਂ ਵਿਚ ਸ੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ, ਭਾਈ ਪਰਮਜੀਤ ਸਿੰਘ ਖੜਗ, ਡਾ. ਤੇਜਿੰਦਰ ਸਿੰਘ, ਡਾ. ਪਰਮਿੰਦਰ ਸਿੰਘ ਬੈਨੀਪਾਲ, ਹਰਜਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਖਾਲਸਾ, ਮਾਸਟਰ ਲਖਵਿੰਦਰਪਾਲ ਸਿੰਘ ਅਤੇ ਗੁਰਦੁਆਰਾ ਸ਼੍ਰੀ ਸੰਗਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਗੋਸਲਾਂ, ਮੈਂਬਰ ਹਿੰਮਤ ਸਿੰਘ, ਹਰਦੀਪ ਸਿੰਘ ਦੀਪੀ, ਡਾ. ਕੁਲਦੀਪ ਸਿੰਘ ਬਾਲਿਉਂ, ਸਮਸ਼ੇਰ ਸਿੰਘ ਰਾਣਵਾ ਸਾਬਕਾ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਨੰਬਰਦਾਰ ਕੁਲਬੀਰ ਸਿੰਘ, ਹਰਜੀਤ ਸਿੰਘ ਗੜੀ ਅਤੇ ਸਵਰਨ ਸਿੰਘ ਉੱਪਲਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਬਲਵੀਰ ਕੌਰ ਸਹਿਜ ਪਾਠ ਦੇ ਭੋਗ 24 ਜੁਲਾਈ ਦਿਨ ਸ਼ੁੱਕਰਵਾਰ ਨੂੰ ਪਿੰਡ ਹਰਿਉ ਖੁਰਦ ਗੁਰਦੁਆਰਾ ਸਾਹਿਬ ਵਿਖੇ ਪਾਏ ਜਾ ਰਹੇ ਹਨ।
ਪਿਛਲੀ ਖ਼ਬਰ ਪੁਲਿਸ ਨੇ ਡਿੱਗਿਆ ਮੋਬਾਈਲ ਵਾਪਸ ਕੀਤਾ ਅਗਲੀ ਖ਼ਬਰ ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਵਲੋਂ ਸਾਬਕਾ ਪ੍ਰਧਾਨ ਰੂਪ ਬਰਾੜ ਦੀ ਯਾਦ ਵਿੱਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।