15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਐਸ. ਐਸ. ਪੀ. ਡਾ. ਆਹਲੂਵਾਲੀਆ ਵਲੋਂ ਤੀਜਾ ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ ਸਫ਼ਲਤਾਪੂਰਵਕ ਸੰਪੰਨ

ਅਜੀਤ ਡੈਸਕ 19-07-2026
ਖੰਨਾ, 18 ਜੁਲਾਈ (ਹਰਜਿੰਦਰ ਸਿੰਘ ਲਾਲ)-ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੰਨਾ ਪੁਲਿਸ ਵੱਲੋਂ ਏ. ਐਸ. ਕਾਲਜ ਵੁਮੈਨ, ਖੰਨਾ ਵਿਖੇ ਤੀਜਾ ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ (ਐਸ. ਐਸ. ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਕੀਤੀ। ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਸਮੂਹ ਗਜ਼ਟਿਡ ਅਧਿਕਾਰੀ, ਸੁਪਰਵਾਇਜ਼ਰੀ ਅਧਿਕਾਰੀ, ਐਸ. ਐਚ. ਓ., ਚੌਂਕੀ ਇੰਚਾਰਜ ਅਤੇ ਤਫ਼ਤੀਸ਼ੀ ਅਫ਼ਸਰ ਮੌਜੂਦ ਰਹੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ।ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਲੈ ਕੇ ਪਹੁੰਚੇ। ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਦਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੀ ਸਮਾਂਬੱਧ ਜਾਂਚ ਕਰਕੇ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ। ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਹਦਾਇਤ ਕੀਤੀ ਕਿ ਹਰ ਸ਼ਿਕਾਇਤ ਦੀ ਜਾਂਚ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਕਾਨੂੰਨ ਅਨੁਸਾਰ ਕੀਤੀ ਜਾਵੇ ਅਤੇ ਕਿਸੇ ਵੀ ਸ਼ਿਕਾਇਤਕਰਤਾ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਹੋਣਾ ਪਵੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਾਰੇ ਸੁਪਰਵਾਈਜ਼ਰੀ ਅਧਿਕਾਰੀ, ਐਸ. ਐਚ. ਓ., ਚੌਂਕੀ ਇੰਚਾਰਜ ਅਤੇ ਤਫ਼ਤੀਸ਼ੀ ਅਫ਼ਸਰ ਇਕੱਠੇ ਬੈਠ ਕੇ ਸ਼ਿਕਾਇਤਾਂ ਦੀ ਸੁਣਵਾਈ ਕਰਦੇ ਹਨ। ਮੌਕੇ ’ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਂਦੀ ਹੈ। ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਨਿਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰ ਪੀੜਤ ਵਿਅਕਤੀ ਨੂੰ ਇਨਸਾਫ਼ ਦਿਵਾਉਣਾ ਅਤੇ ਹਰ ਸ਼ਿਕਾਇਤ ਦਾ ਕਾਨੂੰਨ ਅਨੁਸਾਰ ਸਮੇਂ ਸਿਰ ਨਿਪਟਾਰਾ ਕਰਨਾ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਉਪਰਾਲਾ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਿਹਾ ਹੈ।
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਕੁੰਦਰਾ ਨੇ ਨਵੇਂ ਸ਼ੋਅ ਰੂਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪੁਲਿਸ ਨੇ ਡਿੱਗਿਆ ਮੋਬਾਈਲ ਵਾਪਸ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।