12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਰੁਪਾਲੋਂ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਸਰਦਾਰਾਂ ਦੇ ਨੌਜਵਾਨਾਂ ਨੇ ਫੜਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ

ਅਜੀਤ ਡੈਸਕ 20-07-2026
ਮਲੌਦ, 19 ਜੁਲਾਈ (ਸਹਾਰਨ ਮਾਜਰਾ)-ਪੰਜਾਬ ਦੀ ਰਾਜਨੀਤੀ ਦੇ ਵਿੱਚ ਦਿਨੋ ਦਿਨ ਸਮੀਕਰਨ ਬਦਲ ਰਹੇ ਹਨ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ ਅਤੇ ਲੋਕ ਆਪ ਮੁਹਾਰੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨਾਲ ਜੁੜ ਰਹੇ ਹਨ ਜਿਹੜਾ ਕਾਫਲਾ ਸ਼੍ਰੀ ਖਡੂਰ ਸਾਹਿਬ ਦੀ ਇਲੈੱਕਸ਼ਨ ਤੋਂ ਆਰੰਭ ਹੋਇਆ ਸੀ ਅੱਜ ਉਸ ਕਾਫ਼ਲੇ ਨੇ ਵੱਡੀ ਲਹਿਰ ਦਾ ਰੂਪ ਧਾਰਨ ਕਰ ਲਿਆ ਹੈ ਹਰ ਰੋਜ਼ ਦੂਸਰੀਆਂ ਪਾਰਟੀਆਂ ਦੇ ਵਰਕਰ ਪਾਰਟੀ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੁੜ ਰਹੇ ਹਨ ਕਿਉਂਕਿ ਪੰਜਾਬ ਦੇ ਲੋਕ ਅਕਾਲੀ ਦਲ ਵਾਰਸ ਪੰਜਾਬ ਦੇ ਵਿਚੋਂ ਆਪਣੇ ਭਵਿੱਖ ਨੂੰ ਤਲਾਸ਼ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਪਾਇਲ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਪਿੰਡ ਰਾਮਗੜ੍ਹ ਵਿਖੇ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਥਕ ਦੇ ਨਾਲ-ਨਾਲ ਹਮੇਸ਼ਾ ਹੀ ਖੇਤਰੀ ਪਾਰਟੀ ਅਕਾਲੀ ਦਲ ਨਾਲ ਜੁੜੇ ਰਹੇ ਹਨ। ਪਰ ਸਾਡੀ ਖੇਤਰੀ ਪਾਰਟੀ ਅਕਾਲੀ ਦਲ ਉੱਤੇ ਇੱਕ ਪਰਿਵਾਰ ਦਾ ਕਬਜ਼ਾ ਹੋ ਚੁੱਕਿਆ ਹੈ ਜੋ ਕਿ ਬਾਦਲ ਪਰਿਵਾਰ ਅਕਾਲੀ ਦਲ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਦਾ ਰਿਹਾ ਹੈ। ਫਿਰ ਅੱਕੇ ਲੋਕਾਂ ਨੇ ਦਿੱਲੀ ਤੋਂ ਚਲਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਚੁਣ ਕੇ ਵੱਡੀ ਗ਼ਲਤੀ ਕੀਤੀ ਹੈ ਅਤੇ ਪੰਜਾਬ ਦੇ ਲੋਕਾਂ ਨੇ ਆਪਣੇ ਸਿਰ ਤੇ ਬਿਠਾਇਆ ਸੀ ਅੱਜ ਉਹੀ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੇ ਨੌਜਵਾਨਾਂ ਦਾ ਸ਼ੋਸ਼ਣ ਕਰ ਰਹੀ ਹੈ। ਜਿਹੜਾ ਕੁੱਝ ਪਹਿਲਾਂ ਕਾਂਗਰਸ ਸਰਕਾਰ ਕਰਦੀ ਰਹੀ ਹੈ। ਉਸੇ ਰਸਤੇ ਮਾਨ ਸਰਕਾਰ ਚੱਲ ਪਈ ਹੈ। ਰੁਪਾਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਧੱਕਾ ਬਰਦਾਸ਼ਤ ਨਹੀਂ ਕਰਦੇ ਅਤੇ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇ ਕੇ 2027 ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਮਜ਼ਬੂਤ ਧਿਰ ਬਣ ਕੇ ਖੜਨਗੇ। ਇਸ ਮੀਟਿੰਗ ਨੂੰ ਬਲਾਕ ਮਲੌਦ ਦੇ ਪ੍ਰਧਾਨ ਬਲਵਿੰਦਰ ਸਿੰਘ ਚੋਮੋ, ਯੂਥ ਵਿੰਗ ਬਲਾਕ ਬਲਾਕ ਪ੍ਰਧਾਨ ਵਰਿੰਦਰਜੀਤ ਸਿੰਘ ਬੇਰ ਕਲਾਂ, ਦਫਤਰ ਸਕੱਤਰ ਗਗਨਦੀਪ ਸਿੰਘ, ਸੀਨੀਅਰ ਆਗੂ ਪਰਗਟ ਸਿੰਘ ਰੱਬੋ, ਹੈਪੀ ਨਿਜਾਮਪੁਰ, ਨਾਜਰ ਸਿੰਘ ਢਿੱਲੋ, ਗੁਰਮੀਤ ਸਿੰਘ ਕਿਸ਼ਨਪੁਰਾ, ਬਲਤੇਜ ਸਿੰਘ, ਹਰਬੰਤ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਅਮਰਜੀਤ ਸਿੰਘ, ਅਮਨਦੀਪ ਸਿੰਘ, ਪ੍ਰਿਤਪਾਲ ਸਿੰਘ, ਜਸਵਿੰਦਰ ਸਿੰਘ, ਮੱਖਣ ਸਿੰਘ, ਅਮਨਦੀਪ ਸਿੰਘ ਰਾਮਗੜ੍ਹ, ਮਨੀ ਸਿੰਘ, ਸੰਦੀਪ ਸਿੰਘ, ਰਣਜੀਤ ਸਿੰਘ ਖੇੜੀ, ਹਰਪਾਲ ਸਿੰਘ, ਰਣਜੀਤ ਸਿੰਘ ਖੇੜੀ, ਅੰਮ੍ਰਿਤ ਸਿੰਘ, ਨਵਦੀਪ ਸਿੰਘ ਆਦਿ ਦੇ ਨਾਮ ਸ਼ਾਮਿਲ ਹਨ।
ਪਿਛਲੀ ਖ਼ਬਰ ਏ. ਐਸ. ਸਕੂਲਾਂ-ਕਾਲਜਾਂ ਦਾ 10 ਕਰੋੜ ਰੁਪਏ ਦੇ ਘਾਟੇ ਦਾ ਬਜਟ ਪਾਸ, ਪਿਛਲੇ ਸਾਲ 2 ਕਰੋੜ ਤੋਂ ਵੱਧ ਦਾ ਮੁਨਾਫ਼ਾ ਅਗਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸਮਿਤੀ ਖੁੱਡਾ ਵਲੋਂ ਲੋੜਵੰਦ ਨੂੰ ਟਰਾਈ ਸਾਈਕਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।