12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਬਿਜਲੀ ਦੇ ਕੱਟਾਂ ਨਾਲ ਜਨਜੀਵਨ ਹੋਇਆ ਪ੍ਰਭਾਵਿਤ, ਗਰਮੀ ਨੇ ਲੋਕਾਂ ਦੇ ਸਾਹ ਸੂਤੇ-ਇੰਜ. ਲਾਲਕਾ

ਅਜੀਤ ਡੈਸਕ 20-07-2026
ਕੁਹਾੜਾ, 19 ਜੁਲਾਈ (ਸੰਦੀਪ ਸਿੰਘ ਕੁਹਾੜਾ)-ਸੂਬੇ ਵਿਚ ਪੈ ਰਹੀ ਕੜਾਕੇ ਦੀ ਗਰਮੀ ਦੇ ਦੌਰਾਨ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਹੋ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬਿਜਲੀ ਨਿਰਵਿਘਨ ਚਲਾਉਣ ਦਾ ਲੋਕਾਂ ਨਾਲ ਵਾਅਦਾ ਕੀਤਾ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗਰਮੀ ਦਾ ਕਹਿਰ ਲੋਕਾਂ ਨੂੰ ਤੰਗ ਕਰ ਰਿਹਾ ਹੈ ਤੇ ਦੂਜੇ ਪਾਸੇ ਘੰਟਿਆਂ ਤੱਕ ਲੱਗਣ ਵਾਲੇ ਬਿਜਲੀ ਕੱਟਾਂ ਕਾਰਨ ਲੋਕ ਹਾਲੋਂ ਬੇਹਾਲ ਹੋਏ ਪਏ ਹਨ। ਲਾਲਕਾ ਨੇ ਕਿਹਾ ਕਿ ਸਰਕਾਰ ਵਲੋਂ ਬਿਜਲੀ ਪ੍ਰਬੰਧਨ ਲਈ ਕੋਈ ਢੁਕਵੀਂ ਯੋਜਨਾ ਨਹੀਂ ਬਣਾਈ ਗਈ, ਜਿਸ ਕਾਰਨ ਸ਼ਹਿਰੀ ਅਤੇ ਪਿੰਡਾਂ ਦੇ ਇਲਾਕਿਆਂ ਵਿੱਚ ਬਾਰ-ਬਾਰ ਬਿਜਲੀ ਬੰਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਘਰੇਲੂ ਜੀਵਨ ਦੇ ਨਾਲ-ਨਾਲ ਛੋਟੇ ਵਪਾਰੀਆਂ ਅਤੇ ਉਦਯੋਗਾਂ ਨੂੰ ਵੀ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਬਜ਼ੁਰਗਾਂ ਤੇ ਬੱਚਿਆਂ ਲਈ ਇਹ ਹਾਲਾਤ ਹੋਰ ਵੀ ਪੀੜਾਦਾਇਕ ਬਣ ਗਏ ਹਨ।ਲਾਲਕਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਲੋਕਾਂ ਨੂੰ ਇਸ ਸੰਕਟ ਤੋਂ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਜਲਦੀ ਨਹੀਂ ਸੁਧਰੇ ਤਾਂ ਲੋਕਾਂ ਨਾਲ ਮਿਲ ਕੇ ਸੰਘਰਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਹਰਪ੍ਰੀਤ ਬੇਰ ਕਲਾਂ ਅਤੇ ਸੋਨੀ ਸੋਮਲ ਖੇੜੀ ਯੂਥ ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਏ. ਐਸ. ਸਕੂਲਾਂ-ਕਾਲਜਾਂ ਦਾ 10 ਕਰੋੜ ਰੁਪਏ ਦੇ ਘਾਟੇ ਦਾ ਬਜਟ ਪਾਸ, ਪਿਛਲੇ ਸਾਲ 2 ਕਰੋੜ ਤੋਂ ਵੱਧ ਦਾ ਮੁਨਾਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।