12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਿੰਡ ਰੂਮੀ ਵਿਖੇ ਸਰਪੰਚ ਮਨਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਅਜੀਤ ਡੈਸਕ 20-07-2026
ਜਗਰਾਉਂ, 19 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਰੂਮੀ ਦੀ ਆਧੁਨਿਕ ਖੇਡ ਪਾਰਕ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਦੇ ਦਿਸ਼ਾ-ਨਿਰਦੇਸ਼ ਤਹਿਤ ਸਰਪੰਚ ਮਨਪ੍ਰੀਤ ਸਿੰਘ ਰੂਮੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵੱਲੋਂ ਕ੍ਰਿਕਟ, ਵਾਲੀਬਾਲ ਤੇ ਫੁੱਟਬਾਲ ਦੀਆਂ ਖੇਡ ਕਿੱਟਾ ਨੌਜਵਾਨਾਂ ਨੂੰ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਹੈ ਜਿਸ ਤਹਿਤ ਸਰਕਾਰ ਵੱਲੋਂ ਸੂਬੇ ਭਰ ਵਿਚ 3100 ਦੇ ਕਰੀਬ ਖੇਡ ਗਰਾਊਡ ਬਣਾਏ ਜਾ ਰਹੇ ਹਨ ਤੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀਆਂ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਮੋਬਾਇਲ ਛੱਡ ਕੇ ਆਪਣਾ ਵਿਹਲਾ ਸਮਾਂ ਗਰਾਊਂਡਾਂ ਵਿਚ ਖੇਡਾਂ ਖੇਡ ਕੇ ਬਿਤਾਉਣ, ਜਿਸ ਨਾਲ ਉਹ ਤੰਦਰੁਸਤ ਤਾਂ ਰਹਿਣਗੇ ਨਾਲ ਹੀ ਖੇਡਾਂ ਵਿਚ ਆਪਣਾ ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਨੇ ਲੋਕਾਂ ਕੀਤੇ ਵਾਅਦੇ ਪੂਰੇ ਕੀਤੇ ਹਨ ਤੇ ਹਰ ਵਰਗ ਨੂੰ ਬੁਨਿਆਦੀਆਂ ਸਹੂਲਤਾਂ ਮਹੁੱਈਆ ਕਰਵਾਈਆਂ ਹਨ ਤੇ ਲੋਕ ਮੁੜ ਤੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣ ਲਈ 2027 ਦੀਆਂ ਵਿਧਾਨ ਸਭਾਂ ਚੋਣਾ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਪ੍ਰਧਾਨ ਤਰਵਿੰਦਰ ਸਿੰਘ, ਪੰਚ ਇੰਦਰਜੀਤ ਸਿੰਘ, ਪੰਚ ਜਗਦੀਪ ਸਿੰਘ, ਪੰਚ ਬਲਦੇਵ ਸਿੰਘ, ਪੰਚ ਬਲਜੀਤ ਸਿੰਘ, ਪੰਚ ਭਿੰਦਰ ਸਿੰਘ, ਪੰਚ ਜਸਵਿੰਦਰ ਸਿੰਘ, ਅਵਤਾਰ ਸਿੰਘ ਕਲਸੀ, ਸ਼ਿੰਗਾਰਾ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ, ਵਕੀਲ ਸਿੰਘ, ਰਾਜੂ ਰੂਮੀ, ਗੁਰਦੀਪ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ-ਦਾਖਾ, ਭਰੋਵਾਲ ਅਗਲੀ ਖ਼ਬਰ ਯੂਥ ਅਕਾਲੀ ਆਗੂਆਂ ਨੂੰ ਸਦਮਾ, ਮਾਮਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।