05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

10 ਲੱਖ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਮੁਫ਼ਤ ਹੋਣ ਲੱਗਾ-ਵਿਧਾਇਕ ਦਿਆਲਪੁਰਾ

ਅਜੀਤ ਡੈਸਕ 23-07-2026
ਮਾਛੀਵਾੜਾ ਸਾਹਿਬ, 22 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਉਹ ਹੁਣ ਮਾਛੀਵਾੜਾ ਦੇ ਦੱਤ ਹਸਪਤਾਲ ਵਿਚ ਸ਼ੁਰੂ ਹੋ ਗਿਆ ਹੈ। ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਦੱਤ ਹਸਪਤਾਲ ਦਾ ਦੌਰਾ ਕੀਤਾ ਗਿਆ ਜਿੱਥੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਦੱਤ ਹਸਪਤਾਲ ਵਿਚ ਦਾਖਲ ਪਿੰਡ ਪ੍ਰਿਥੀਪੁਰ ਦੀ ਵਾਸੀ ਮਰੀਜ਼ ਕੋਮਲ ਦੇ ਪਰਿਵਾਰ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਦਿਨ ਤੋਂ ਇੱਥੇ ਇਲਾਜ ਲਈ ਦਾਖਲ ਹੈ ਅਤੇ ਉਸ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਇਆ ਹੋਇਆ ਸੀ ਜਿਸ ਤਹਿਤ ਉਸ ਦਾ ਮੁਫ਼ਤ ਇਲਾਜ ਹੋਇਆ। ਪਰਿਵਾਰ ਨੇ ਦੱਸਿਆ ਕਿ ਸਰਕਾਰ ਦੀ ਇਸ ਯੋਜਨਾ ਦਾ ਉਨ੍ਹਾਂ ਨੂੰ ਮੁਫ਼ਤ ਲਾਭ ਮਿਲਿਆ ਹੈ ਅਤੇ ਇੱਕ ਵੀ ਪੈਸੇ ਦਾ ਖਰਚਾ ਨਹੀਂ ਹੋਇਆ। ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਲੋਕ ਪੰਜਾਬ ਸਰਕਾਰ ਦੀ ਯੋਜਨਾ ਦਾ ਲਾਭ ਲੈਣ ਅਤੇ ਜੇਕਰ ਮਰੀਜ਼ ਨੂੰ ਕਿਸੇ ਵੀ ਬਿਮਾਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਇਸ ਸਿਹਤ ਕਾਰਡ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾ ਸਕਦਾ ਹੈ। ਦੱਤ ਹਸਪਤਾਲ ਦੇ ਪ੍ਰਬੰਧਕ ਡਾ. ਸੁਨੀਲ ਦੱਤ ਨੇ ਦੱਸਿਆ ਕਿ ਇੱਥੇ ਮਰੀਜ਼ਾਂ ਦਾ ਆਯੂਸ਼ਮਾਨ ਭਾਰਤ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜਿਸ ਦਾ ਵੀ ਕਾਰਡ ਬਣਿਆ ਹੈ ਉਸ ਨੂੰ ਸਰਕਾਰ ਦੇ ਨਿਯਮਾਂ ਅਨੁਸਾਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਬੀ. ਐੱਡ. ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।