05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਕੌਂਸਲਰ ਚਹਿਲ

ਅਜੀਤ ਡੈਸਕ 23-07-2026
ਸਾਹਨੇਵਾਲ, 22 ਜੁਲਾਈ (ਹਨੀ ਚਾਠਲੀ)-ਨੀਟ ਦੇ ਪੇਪਰ ਲੀਕ ਮੁੱਦੇ ਸਮੇਤ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ‘ਤੇ ਦਿੱਲੀ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ, ਲਾਠੀਚਾਰਜ ਤੇ ਗ੍ਰਿਫ਼ਤਾਰੀਆਂ ਕਰਨ ਅਤੇ ਪੰਡਾਲ ਦੀ ਤੋੜ ਭੰਨ ਕਰ ਕੇ ਧਰਨਾ ਜਬਰੀ ਉਠਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਨਗਰ ਕੌਂਸਲ ਸਾਹਨੇਵਾਲ ਦੇ ਕੌਂਸਲਰ ਅਤੇ ਸ਼ਹਿਰੀ ਕਾਂਗਰਸ ਦੇ ਉਪ ਪ੍ਰਧਾਨ ਅਵਤਾਰ ਸਿੰਘ ਚਹਿਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਗੱਲਬਾਤ ਦਾ ਰਸਤਾ ਅਪਣਾਉਣ ਦੀ ਬਜਾਏ ਵਿਦਿਆਰਥੀਆਂ ਦੀਆਂ ਆਵਾਜ਼ਾਂ ਨੂੰ ਦਬਾਉਣ ਲਈ ਪੁਲਿਸ ਕਾਰਵਾਈ ਦਾ ਸਹਾਰਾ ਲੈ ਰਹੀ ਹੈ, ਪਰ ਪੁਲਿਸ ਦੀਆਂ ਲਾਠੀਆਂ ਨਾਲ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲਏ ਜਾਣ, ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਢੁਕਵੇਂ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਪਾਇਲ ਦਾ ਧਰਨਾ ਤੇ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਮਹਾਪੁਰਾਣ ਕਥਾ: ਸ਼ਿਵਲਿੰਗ ਪਵਿੱਤਰ ਕਰਨ ਦੀ ਮਹੱਤਤਾ - ਪੰਡਿਤ ਦੇਸਰਾਜ ਸ਼ਾਸਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।