04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜੰਤਰ ਮੰਤਰ ’ਤੇ ਰੋਸ ਪ੍ਰਗਟ ਕਰਨ ਵਾਲਿਆਂ ’ਤੇ ਕੇਂਦਰ ਵਲੋਂ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ

ਅਜੀਤ ਡੈਸਕ 24-07-2026
ਡੇਹਲੋਂ, 23 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਭਾਜਪਾ ਸਰਕਾਰ ਅਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋਂ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਪ੍ਰੰਤੂ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਧੱਕੇਸ਼ਾਹੀ ਅਤੇ ਤਸ਼ੱਦਦ ਦੀ ਨੀਤੀ ਅਪਣਾ ਰਹੀ ਹੈ। ਜੰਤਰ-ਮੰਤਰ ‘ਤੇ ਆਪਣੇ ਹੱਕ ਮੰਗ ਰਹੇ ਬੇਕਸੂਰ ਲੋਕਾਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ‘ਤੇ ਪੁਲਿਸ ਵਲੋਂ ਲਾਠੀਆਂ ਵਰ੍ਹਾਉਣਾ ਅਤਿ ਨਿੰਦਣਯੋਗ ਅਤੇ ਸ਼ਰਮਨਾਕ ਕਾਰਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਤੇ ਦਿੱਲੀ ਪੁਲਿਸ ਦੀ ਇਹ ਕਾਰਵਾਈ ਇਹ ਸਿੱਧ ਕਰਦੀ ਹੈ ਕਿ ਉਹ ਲੋਕਤੰਤਰੀ ਮੁੱਲਾਂ ਨੂੰ ਦਬਾ ਕੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਪਰ ਜਬਰ ਦੇ ਜ਼ੋਰ ਨਾਲ ਲੋਕਾਂ ਦੇ ਸੰਘਰਸ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਆਗੂਆਂ ਨੇ ਪੰਜਾਬ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਲਾਠੀਚਾਰਜ ਦੀ ਵੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਸੰਘਰਸ਼ ਕਰ ਰਹੇ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਆਪਣੇ ਚੋਣ ਵਾਅਦਿਆਂ ਮੁਤਾਬਿਕ ਪੱਕੇ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ‘ਤੇ ਇਕੱਤਰ ਹੋਏ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ। ਇਸ ਸਮੇਂ ਮਲਕੀਤ ਸਿੰਘ ਗਰੇਵਾਲ, ਸਵਰਨਜੀਤ ਸਿੰਘ ਜੜਤੌਲੀ, ਦਰਸ਼ਨ ਸਿੰਘ ਛਪਾਰ, ਗੋਗੀ ਸਿੰਘ ਨਾਰੰਗਵਾਲ, ਦਰਸ਼ਨ ਸਿੰਘ ਕਿਲ੍ਹਾ ਰਾਏਪੁਰ, ਜਸਵੰਤ ਸਿੰਘ ਰੰਗੀਆਂ, ਦਰਸ਼ਨ ਸਿੰਘ ਰੰਗੀਆਂ, ਬਲਵੀਰ ਸਿੰਘ ਭੁੱਟਾ, ਰਾਜ ਗਿੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੌਂਸਲਰ ਅਮਨ ਕਟਾਰੀਆ ਨੇ ਵਾਰਡ ਦੇ ਵਿਕਾਸ ਕਾਰਜਾਂ ਬਾਰੇ ਕਾਰਜਕਾਰੀ ਪ੍ਰਧਾਨ ਗੁਪਤਾ ਨਾਲ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਇੰਟਰ ਸਕੂਲ ਸਕੇਟਿੰਗ ਚੈਂਪੀਅਨਸ਼ਿਪ-2026 ਵਿਚ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।