04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕੌਂਸਲਰ ਅਮਨ ਕਟਾਰੀਆ ਨੇ ਵਾਰਡ ਦੇ ਵਿਕਾਸ ਕਾਰਜਾਂ ਬਾਰੇ ਕਾਰਜਕਾਰੀ ਪ੍ਰਧਾਨ ਗੁਪਤਾ ਨਾਲ ਕੀਤੀ ਅਹਿਮ ਮੀਟਿੰਗ

ਅਜੀਤ ਡੈਸਕ 24-07-2026
ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ–22 ਦੇ ਮਿਊਂਸੀਪਲ ਕੌਂਸਲਰ ਅਮਨ ਕਟਾਰੀਆ ਨੇ ਨਗਰ ਕੌਂਸਲ ਖੰਨਾ ਦੇ ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਾਰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕਈ ਮੰਗਾਂ ਰੱਖੀਆਂ। ਅਮਨ ਕਟਾਰੀਆ ਨੇ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਦੀਆਂ ਮੁੱਖ ਲਾਈਨਾਂ ਦੀ ਡੀ-ਸਿਲਟਿੰਗ ਮਸ਼ੀਨਾਂ ਰਾਹੀਂ ਤੁਰੰਤ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸੀਵਰੇਜ ਲਾਈਨਾਂ ਵਿੱਚ ਗਾਦ ਜਮਾ ਹੋਣ ਕਾਰਨ ਕਈ ਥਾਵਾਂ ’ਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਬਣੀ ਹੋਈ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ।
ਅਮਨ ਕਟਾਰੀਆ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਰੰਧਾਵਾ ਸਟਰੀਟ ਤੋਂ ਜਰਗ ਚੌਂਕ, ਰਾਧਾ ਕ੍ਰਿਸ਼ਨ ਮੰਦਰ ਤੋਂ ਚੀਮਾ ਚੌਂਕ, ਬੈਂਕ ਕਲੋਨੀ, ਰੂਪ ਨਗਰ, ਸੁੰਦਰ ਨਗਰ, ਪੀਰਖਾਨਾ ਰੋਡ, ਗਰੇਵਾਲ ਸਟਰੀਟ ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਦੀਆਂ ਮੁੱਖ ਸੀਵਰੇਜ ਲਾਈਨਾਂ ਦੀ ਸਫ਼ਾਈ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਮੰਗ ਕੀਤੀ ਹੈ। ਮੌਕੇ ’ਤੇ ਪ੍ਰਧਾਨ ਹਰੀਸ਼ ਗੁਪਤਾ ਨੇ ਅਮਨ ਕਟਾਰੀਆ ਨੂੰ ਭਰੋਸਾ ਦਿਵਾਇਆ ਹੈ ਕਿ ਜਲਦੀ ਹੀ ਉਨ੍ਹਾਂ ਦਿਆ ਮੰਗਾਂ ਨੂੰ ਨਿਯਮਾਂ ਅਨੁਸਾਰ ਹੱਲ ਕਰਵਾ ਦਿੱਤਾ ਜਾਵੇਗਾ ਤੇ ਵਾਰਡ ਦੇ ਵਿਕਾਸ ਕਾਰਜਾਂ ਲਈ ਅਗਲੀ ਰਣਨੀਤੀ ਤਿਆਰ ਕਰਕੇ ਕੰਮ ਸ਼ੁਰੂ ਕਰ ਦਿੱਤੇ ਜਾਣਗੇ ।
ਪਿਛਲੀ ਖ਼ਬਰ ਗੁ. ਮੰਜੀ ਸਾਹਿਬ ਕੋਟਾਂ ਵਿਖੇ ਖੱਟੜਾ, ਜਥੇ. ਜੱਲ੍ਹਾ, ਮੈਨੇਜਰ ਝਬਾਲ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਵੰਡੇ ਸਰਟੀ... ਅਗਲੀ ਖ਼ਬਰ ਜੰਤਰ ਮੰਤਰ ’ਤੇ ਰੋਸ ਪ੍ਰਗਟ ਕਰਨ ਵਾਲਿਆਂ ’ਤੇ ਕੇਂਦਰ ਵਲੋਂ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।