04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 24-07-2026
ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਮਾਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਪੰਜਾਬ ਪੁਲਿਸ ਦੇ ਹੈੱਡ ਇੰਚਾਰਜ ਕੁਲਜੀਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਏ. ਐੱਸ. ਆਈ. ਲਖਬੀਰ ਸਿੰਘ ਅਤੇ ਏ. ਐੱਸ. ਆਈ. ਮਾਨ ਸਿੰਘ (ਖੰਨਾ) ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਸੰਕੇਤਾਂ ਦੀ ਪਾਲਣਾ ਕਰਨ, ਹੈਲਮਟ ਅਤੇ ਸੀਟ ਬੈਲਟ ਦੀ ਲਾਜ਼ਮੀ ਵਰਤੋਂ ਕਰਨ, ਤੇਜ਼ ਰਫ਼ਤਾਰ ਤੋਂ ਬਚਣ, ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਅਤੇ ਸੁਰੱਖਿਅਤ ਢੰਗ ਨਾਲ ਵਾਹਨ ਚਲਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਨਿਰਧਾਰਿਤ ਉਮਰ ਅਤੇ ਕਾਨੂੰਨੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਨਾਬਾਲਗ ਮੋਟਰ ਵਾਹਨ ਚਲਾਉਂਦਾ ਹੋਇਆ ਫੜਿਆ ਜਾਂਦਾ ਹੈ ਤਾਂ ਮੋਟਰ ਵਾਹਨ ਐਕਟ ਅਧੀਨ ਉਸ ਦੇ ਮਾਪਿਆਂ ਜਾਂ ਵਾਹਨ ਮਾਲਕ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਤਿੰਨ ਸਾਲ ਤੱਕ ਦੀ ਕੈਦ ਅਤੇ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਭਵਿੱਖ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਨਾਬਾਲਗ ਵਿਦਿਆਰਥੀ ਆਪਣਾ ਮੋਟਰ ਵਾਹਨ ਸਕੂਲ ਕੈਂਪਸ ਵਿੱਚ ਲਿਆ ਕੇ ਪਾਰਕ ਨਹੀਂ ਕਰ ਸਕਦਾ। ਸਕੂਲ ਪ੍ਰਬੰਧਨ ਨੂੰ ਵੀ ਇਸ ਸਬੰਧੀ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸਥਿਤੀ ਵਿੱਚ ਨਾਬਾਲਗ ਬੱਚਿਆਂ ਨੂੰ ਮੋਟਰ ਵਾਹਨ ਚਲਾਉਣ ਦੀ ਆਗਿਆ ਨਾ ਦੇਣ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਤੌਰ ਤੇ ਯੋਗ ਬਣਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜ਼ਿੰਮੇਵਾਰ, ਅਨੁਸ਼ਾਸਿਤ ਅਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ।
ਸਕੂਲ ਦੀ ਪ੍ਰਿੰਸੀਪਲ ਅੰਜੂ ਭਾਟੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਦਾ ਜੀਵਨ ਬਹੁਤ ਕੀਮਤੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਸਕੂਲ ਅਤੇ ਪਰਿਵਾਰ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਅੰਤ ਵਿੱਚ ਸਕੂਲ ਪ੍ਰਬੰਧਨ ਵੱਲੋਂ ਏ. ਐੱਸ. ਆਈ. ਲਖਬੀਰ ਸਿੰਘ ਅਤੇ ਏ. ਐੱਸ. ਆਈ. ਮਾਨ ਸਿੰਘ ਦਾ ਧੰਨਵਾਦ ਕੀਤਾ ਗਿਆ। ਵਿਦਿਆਰਥੀਆਂ ਨੇ ਵੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੜਕ ਸੁਰੱਖਿਆ ਪ੍ਰਤੀ ਆਪਣੇ ਪਰਿਵਾਰ ਅਤੇ ਸਮਾਜ ਨੂੰ ਜਾਗਰੂਕ ਕਰਨ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਵਲੋਂ ਮਨਰੇਗਾ ਮੁਲਾਜ਼ਮਾਂ ਅਤੇ ਮਜ਼ਦੂਰਾਂ ’ਤੇ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ਸਫ਼ਾਈ ਸੇਵਕਾਂ ਤੇ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੀ ਕਰੜੇ ਸ਼ਬਦਾਂ ’ਚ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।