10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਡੀ. ਐੱਸ. ਪੀ. ਪ੍ਰਿਤਪਾਲ ਸਿੰਘ ਸੰਧੂ ਦਾ ਐੱਸ. ਐੱਸ. ਪੀ ਡਾ. ਆਹਲੂਵਾਲੀਆ ਵਲੋਂ ਦੋ ਡੀ. ਜੀ. ਪੀ. ਡਿਸਕਾਂ ਨਾਲ ਸਨਮਾਨ

ਅਜੀਤ ਡੈਸਕ 25-07-2026
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਦੇ ਅਧੀਨ ਸਬ-ਡਵੀਜ਼ਨ ਸਮਰਾਲਾ ਵਿਖੇ ਤਾਇਨਾਤ ਡੀ. ਐੱਸ. ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਸ਼ਲਾਘਾਯੋਗ ਕਾਰਗੁਜ਼ਾਰੀ ਲਈ ਡੀ. ਜੀ. ਪੀ ਕਮੈਂਡੇਸ਼ਨ ਦੀਆਂ ਦੋ ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪੁਲਿਸ ਦੇ ਡੀ. ਜੀ. ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ. ਐੱਸ. ਪੀ ਪ੍ਰਿਤਪਾਲ ਸਿੰਘ ਸੰਧੂ ਦੀ ਯੂਨੀਫ਼ਾਰਮ ‘ਤੇ ਡਿਸਕਾਂ ਲਗਾ ਕੇ ਰਸਮੀ ਤੌਰ ’ਤੇ ਸਨਮਾਨਿਤ ਕੀਤਾ।ਸਨਮਾਨ ਸਮਾਗਮ ਦੌਰਾਨ ਐਸ. ਐੱਸ .ਪੀ ਡਾ. ਆਹਲੂਵਾਲੀਆ ਨੇ ਡੀ. ਐੱਸ ਪੀ. ਪ੍ਰਿਤਪਾਲ ਸਿੰਘ ਸੰਧੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬਲ ਵਿੱਚ ਇਸ ਤਰ੍ਹਾਂ ਦੇ ਮਿਹਨਤੀ ਅਤੇ ਜ਼ਿੰਮੇਵਾਰ ਅਫ਼ਸਰ ਵਿਭਾਗ ਦੀ ਅਸਲੀ ਤਾਕਤ ਹੁੰਦੇ ਹਨ ਜੋ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ। ਡੀ. ਐੱਸ. ਪੀ ਪ੍ਰਿਤਪਾਲ ਸਿੰਘ ਸੰਧੂ ਦੀ ਮਿਹਨਤ ਅਤੇ ਸਮਰਪਣ ਹੋਰ ਪੁਲਿਸ ਮੁਲਾਜ਼ਮਾਂ ਲਈ ਵੀ ਪੇ੍ਰਰਨਾ ਸਰੋਤ ਹੈ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਚੌਥੇ ਦਿਨ ਵੀ ਸਮੂਹਿਕ ਛੁੱਟੀ ਕਰਕੇ ਖੰਨਾ ਡਵੀਜ਼ਨ ਗੇਟ ਅੱਗੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਦੇਸ਼ ਦੀ ਕਿਸਾਨੀ ਲਈ ਘਾਤਕ ਸਾਬਤ ਹੋਵੇਗਾ-ਸੁਲੱਖਣ ਸਿੰਘ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।