10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਵਿਖੇ ਦਸਵੀਂ ਦਾ ਸ਼ੁੱਭ ਦਿਹਾੜਾ ਮਨਾਇਆ

ਅਜੀਤ ਡੈਸਕ 25-07-2026
ਰਾੜਾ ਸਾਹਿਬ, 24 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਸਾਵਣ ਮਹੀਨੇ ਦੀ ਦਸਵੀਂ ਦਾ ਸ਼ੁੱਭ ਦਿਹਾੜਾ ਅਸਥਾਨ ਦੇ ਮੁਖੀ ਸੰਤ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਮਨਾਇਆ ਗਿਆ। ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪੈਣ ਉਪਰੰਤ ਸੰਤ ਬਾਬਾ ਧਰਮਪਾਲ ਸਿੰਘ ਧਮੋਟ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਨਾਮ ਬਾਣੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਆਪਣੇ ਵਿਚਾਰਾਂ ਵਿੱਚ ਕਿਹਾ ਕਿ ਸਾਵਣ ਦਾ ਮਹੀਨਾ ਮਨੁੱਖ ਨੂੰ ਪ੍ਰਭੂ ਦੀ ਯਾਦ ਵਿੱਚ ਜੁੜਨ ਅਤੇ ਆਪਣੇ ਜੀਵਨ ਨੂੰ ਗੁਰਬਾਣੀ ਦੇ ਅਨੁਸਾਰ ਢਾਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੋ ਮਨੁੱਖ ਗੁਰੂ ਦੀ ਬਾਣੀ ਨਾਲ ਜੁੜਦਾ ਹੈ, ਉਸ ਦੇ ਜੀਵਨ ਵਿੱਚ ਆਤਮਕ ਸ਼ਾਂਤੀ, ਚੜ੍ਹਦੀ ਕਲਾ ਅਤੇ ਪ੍ਰਮਾਤਮਾ ਦੀ ਕਿਰਪਾ ਸਦਾ ਬਣੀ ਰਹਿੰਦੀ ਹੈ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਜੀਤ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ ਜਿਸ ਵਿੱਚ ਸਮੂਹ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਦਰਸ਼ਨ ਸਿੰਘ ਹੈੱਡ ਗ੍ਰੰਥੀ ਬਾਬਾ ਗੁਰਜੀਤ ਸਿੰਘ, ਅਮਨ ਸਿੰਘ ਕਿਲਾ ਹਾਂਸ, ਬਲਜੀਤ ਸਿੰਘ ਕਿਲਾ ਹਾਂਸ, ਕੇਵਲ ਸਿੰਘ, ਭੁਪਿੰਦਰ ਸਿੰਘ ਪਟਿਆਲਾ, ਸਰਬਜੀਤ ਸਿੰਘ ਮਠਾੜੂ, ਮਨਜਿੰਦਰ ਸਿੰਘ ਭੁੱਟਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
ਪਿਛਲੀ ਖ਼ਬਰ ਦਿੱਲੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ‘ਤੇ ਹਮਲਾ-ਢਿੱਲੋਂ ਅਗਲੀ ਖ਼ਬਰ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ਕਵਿਤਾ-ਉਚਾਰਨ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।