11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮਾਛੀਵਾੜਾ ਬਲਾਕ ਸਰਪੰਚ ਯੂਨੀਅਨ ਦੇ ਗੁਰਵਿੰਦਰ ਸਿੰਘ ਛੌੜੀਆਂ ਪ੍ਰਧਾਨ ਬਣੇ

ਅਜੀਤ ਡੈਸਕ 25-07-2026
ਮਾਛੀਵਾੜਾ ਸਾਹਿਬ, 24 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਬਲਾਕ ਮਾਛੀਵਾੜਾ ਦੇ 116 ਪਿੰਡਾਂ ਦੇ ਚੁਣੇ ਗਏ ਸਰਪੰਚਾਂ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਸਰਪੰਚ ਯੂਨੀਅਨ ਦਾ ਗਠਨ ਕੀਤਾ ਗਿਆ। ਮੀਟਿੰਗ ਵਿਚ ਸਰਬ ਸੰਮਤੀ ਨਾਲ ਗੁਰਵਿੰਦਰ ਸਿੰਘ ਛੌੜੀਆਂ ਨੂੰ ਪ੍ਰਧਾਨ, ਮਨਿੰਦਰ ਸਿੰਘ ਬਾਲਿਓਂ ਸੀਨੀਅਰ ਮੀਤ ਪ੍ਰਧਾਨ, ਅਨੀਤਾ ਦੇਵੀ ਮੀਤ ਪ੍ਰਧਾਨ, ਗੁਰਜੀਤ ਸਿੰਘ ਪ੍ਰੈੱਸ ਸਕੱਤਰ ਚੁਣੇ ਗਏ। ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸੋਹਣ ਲਾਲ ਸ਼ੇਰਪੁਰੀ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਨਵੀਂ ਚੁਣੀ ਗਈ ਸਰਪੰਚ ਯੂਨੀਅਨ ਪਿੰਡਾਂ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰੇ। ਉਨ੍ਹਾਂ ਕਿਹਾ ਕਿ ਸਰਪੰਚ ਯੂਨੀਅਨ ਦੇ ਗਠਨ ਦਾ ਮੁੱਖ ਉਦੇਸ਼ ਪਿੰਡਾਂ ਵਿਚ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੂੰ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਯੂਨੀਅਨ ਕੋਲ ਮੁੱਦਾ ਲਿਆਵੇ ਤਾਂ ਜੋ ਉਸ ਨੂੰ ਹੱਲ ਕੀਤਾ ਜਾ ਸਕੇ। ਨਵੇਂ ਚੁਣੇ ਗਏ ਪ੍ਰਧਾਨ ਗੁਰਵਿੰਦਰ ਸਿੰਘ ਛੌੜੀਆਂ ਨੇ ਕਿਹਾ ਕਿ ਬਲਾਕ ਮਾਛੀਵਾੜਾ ਸਰਪੰਚ ਯੂਨੀਅਨ ਦੇ ਸਮੂਹ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਰਾਜਪੂਤ ਭਾਈਚਾਰੇ ਦੇ ਆਗੂ ਭੁਪਿੰਦਰ ਸਿੰਘ ਰਾਠੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਬਰਮਾ, ਕੌਂਸਲਰ ਜਗਮੀਤ ਸਿੰਘ ਮੱਕੜ, ਸਰਪੰਚ ਬਲਜਿੰਦਰ ਸਿੰਘ ਰਾਜੇਵਾਲ ਰਾਜਪੂਤਾਂ, ਬਲਾਕ ਸੰਮਤੀ ਮੈਂਬਰ ਜਸਵੀਰ ਖੀਰਨੀਆਂ, ਸਰਪੰਚ ਕੁਲਦੀਪ ਸਿੰਘ ਢਿੱਲੋਂ ਫ਼ਤਿਹਗੜ੍ਹ ਬੇਟ, ਸਰਪੰਚ ਕੁਲਵਿੰਦਰ ਸਿੰਘ ਨੂਰਪੁਰ ਮੰਡ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਪ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਅੱਗੇ ਹੋਇਆ ਬੇਨਕਾਬ-ਬਿਲਗਾ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਐਡਵੋਕੇਟ ਬਾਣੀ ਸ਼ਾਹੀ ਦੀ ਅਗਵਾਈ ਵਿਚ ਪ੍ਰਤੀਕਾਤਮਿਕ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।